ਫਿਰੋਜ਼ਪੁਰ ਜ਼ਿਲ੍ਹੇ ''ਚ ਚਾਈਨਾ ਡੋਰ ਵੇਚਣ ''ਤੇ ਪਾਬੰਦੀ

Thursday, Jan 15, 2026 - 03:29 PM (IST)

ਫਿਰੋਜ਼ਪੁਰ ਜ਼ਿਲ੍ਹੇ ''ਚ ਚਾਈਨਾ ਡੋਰ ਵੇਚਣ ''ਤੇ ਪਾਬੰਦੀ

ਫਿਰੋਜ਼ਪੁਰ (ਸੋਨੂੰ ਚੋਪੜਾ) : ਸ਼ਹਿਰ 'ਚ ਚਾਈਨਾ ਡੋਰ ਵੇਚਣ 'ਤੇ ਪੂਰੀ ਤਰ੍ਹਾਂ ਰੋਕ ਲਾਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬਸੰਤ ਦੇ ਨੇੜੇ ਆਉਂਦਿਆਂ ਹੀ ਬੱਚਿਆਂ ਅਤੇ ਨੌਜਵਾਨਾਂ ਵਲੋਂ ਪਤੰਗਬਾਜ਼ੀ ਲਈ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਨਾਲ ਜਿੱਥੇ ਕਈ ਵੱਡੇ ਹਾਦਸੇ ਵਾਪਰਦੇ ਹਨ ਅਤੇ ਜਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਚਾਈਨਾ ਡੋਰ ਕਾਰਨ ਮਨੁੱਖਾਂ ਅਤੇ ਪੰਛੀਆਂ ਦੇ ਜ਼ਖਮੀ ਹੋਣ ਦੀਆਂ ਖ਼ਬਰਾਂ ਵਾਰ-ਵਾਰ ਸਾਹਮਣੇ ਆਉਂਦੀਆਂ ਹਨ।

ਫਿਰੋਜ਼ਪੁਰ ਸ਼ਹਿਰ ਦੇ ਐੱਸ. ਪੀ. ਡੀ. ਮਨਜੀਤ ਸਿੰਘ ਨੇ ਲੋਕਾਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਲੋਕਾਂ ਉੱਪਰ ਕਾਰਵਾਈ ਕੀਤੀ ਜਾ ਸਕੇ। 


author

Babita

Content Editor

Related News