ਗਲਤ ਦਵਾਈ ਖਾਣ ਨਾਲ ਲੜਕੀ ਦੀ ਮੌਤ

09/04/2018 4:55:45 PM

ਬਨੂੜ (ਗੁਰਪਾਲ) : ਥਾਣਾ ਬਨੂੜ ਅਧੀਨ ਪੈਂਦੇ ਇਕ ਪਿੰਡ ਦੀ ਵਸਨੀਕ 19 ਸਾਲਾ ਲੜਕੀ ਦੀ ਭੁਲੇਖੇ ਨਾਲ ਗਲਤ ਦਵਾਈ ਖਾਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ । 
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਮਹਿੰਦਰ ਧੋਨੀ ਨੇ ਦੱਸਿਆ ਕਿ ਪਿੰਡ ਖੇੜਾ ਗੱਜੂ ਦੇ ਵਸਨੀਕ ਨਰੇਸ਼ ਕੁਮਾਰ ਦੀ ਪੁੱਤਰੀ ਰਾਜ ਕੁਮਾਰੀ ਪਿਛਲੇ ਕਈ ਦਿਨਾਂ ਤੋਂ ਬੀਮਾਰ ਸੀ। ਬੀਤੇ ਦਿਨ ਉਸ ਨੇ ਘਰ 'ਚ ਪਈ ਭੁਲੇਖੇ ਨਾਲ ਗਲਤ ਦਵਾਈ ਖਾ ਲਈ, ਜਿਸ ਕਾਰਨ ਉਸ ਦੀ ਹਾਲਤ ਅਚਾਨਕ ਖਰਾਬ ਹੋ ਗਈ। ਉਸ ਨੂੰ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ।


Related News