ਬਾਰਦਾਨੇ ਦੀ ਘਾਟ ਨੂੰ ਲੈ ਕੇ ਕਿਸਾਨਾਂ ਤੇ ਆੜ੍ਹਤੀਆ ਨੇ ਲਗਾਇਆ ਧਰਨਾ

04/20/2021 1:41:26 PM

ਭਾਦਸੋਂ (ਅਵਤਾਰ) - ਬਾਰਦਾਨੇ ਦੀ ਘਾਟ ਕਰਕੇ ਅੱਜ ਭਾਦਸੋਂ ਬੱਸ ਅੱਡੇ ’ਤੇ ਆੜ੍ਹਤੀਆਂ, ਕਿਸਾਨਾਂ ਵਲੋਂ ਧਰਨਾ ਲਗਾ ਕੇ ਆਵਾਜਾਈ ਬੰਦ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਰਕਾਰ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ। ਆੜ੍ਹਤੀਆਂ ਅਤੇ ਕਿਸਾਨਾਂ ਦੇ ਇਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਰਾਮ ਸਿੰਘ ਭੰਗੂ, ਪ੍ਰਧਾਨ ਮੋਹਿੰਦਰ ਸਿੰਘ ਝਮਬਾਲੀ, ਅਵਤਾਰ ਸਿੰਘ ਕੁਲਾਰ ਪ੍ਰਧਾਨ, ਆਸ਼ੂ ਸਿੰਗਲਾ, ਦਰਸ਼ਨ ਸਿੰਘ ਧਾਰਨੀ ਨੇ ਕਿਹਾ ਕਿ ਅੱਜ ਮੋਦੀ ਸਰਕਾਰ ਦੀ ਨਾਲਾਇਕੀ ਕਰਕੇ ਦੇਸ਼ ਦਾ ਅੰਨਦਾਤਾ ਸੜਕਾਂ ’ਤੇ ਰੁਲ ਰਿਹਾ ਹੈ। 

ਪੜ੍ਹੋ ਇਹ ਵੀ ਖਬਰ - ਪੰਜਾਬੀ ਅਖ਼ਬਾਰ ਦੇ ਲਾਪਤਾ ਪੱਤਰਕਾਰ ਦੀ ਝੀਲ ’ਚੋਂ ਮਿਲੀ ਲਾਸ਼, ਖੁਦਕੁਸ਼ੀ ਨੋਟ ’ਚ ਕੀਤੇ ਵੱਡੇ ਖ਼ੁਲਾਸੇ

ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਵੱਡੇ-ਵੱਡੇ ਬਿਆਨ ਕਰਦੀਆਂ ਹਨ ਪਰ ਅਜੇ ਤਕ ਉਹ ਫ਼ਸਲ ਦੇ ਸਬੰਧੀ ਪੁਖਤਾ ਪ੍ਰਬੰਧ ਕਰਨ ਵਿਚ ਨਾਕਾਮ ਸਾਬਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤਕ ਬਾਰਦਾਨੇ ਦੀ ਘਾਟ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਇਹ ਧਰਨਾ ਜਾਰੀ ਰਹੇਗਾ।

ਪੜ੍ਹੋ ਇਹ ਵੀ ਖਬਰ - ਪਟਿਆਲਾ ਦੇ ਵਿਅਕਤੀ ਨੇ ਅੰਮ੍ਰਿਤਸਰ ਦੇ ਹੋਟਲ 'ਚ ਜ਼ਹਿਰ ਖਾ ਕੇ ਕੀਤੀ ‘ਖ਼ੁਦਕੁਸ਼ੀ’, ਸੁਸਾਈਡ ਨੋਟ ’ਚ ਕੀਤੇ ਵੱਡੇ ਖ਼ੁਲਾਸੇ

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

rajwinder kaur

This news is Content Editor rajwinder kaur