ਬਰਗਾੜੀ ਮੋਰਚਾ : ਇਨਸਾਫ਼ ਲੈਣ ਲਈ ਪਟਿਆਲਾ ਦੇ 7 ਸਿੰਘਾਂ ਨੇ ਦਿੱਤੀ ਗ੍ਰਿਫ਼ਤਾਰੀ

05/10/2022 9:06:09 PM

ਜੈਤੋ (ਰਘੂਨੰਦਨ ਪਰਾਸ਼ਰ) : ਸਾਲ 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਦਾ ਇਨਸਾਫ਼ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੈ। ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ’ਚ ਚੱਲ ਰਿਹਾ ਹੈ। ਅੱਜ ਜ਼ਿਲ੍ਹਾ ਪਟਿਆਲਾ ਦੇ 7 ਸਿੰਘਾਂ ਵਧਾਵਾ ਸਿੰਘ, ਅਮਰੀਕ ਸਿੰਘ, ਹਰਭਜਨ ਸਿੰਘ, ਅਮੀਰ ਸਿੰਘ, ਪ੍ਰਭਨੂਰ ਸਿੰਘ, ਗੁਰਚਰਨ ਸਿੰਘ ਅਤੇ ਦਰਬਾਰਾ ਸਿੰਘ ਆਦਿ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ’ਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫ਼ਤਾਰੀ  ਦਿੱਤੀ। ਜਥੇ ਨੂੰ ਮੋਰਚੇ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ), ਪ੍ਰਗਟ ਸਿੰਘ ਮੱਖੂ ਤਿਹਾੜ ਜੇਲ੍ਹ ਜ਼ਿਲ੍ਹਾ ਫਿਰੋਜ਼ਪੁਰ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ), ਗੁਰਬਚਨ ਸਿੰਘ ਪਵਾਰ, ਮਾਸਟਰ ਜਗਤਾਰ ਸਿੰਘ ਦਬੜ੍ਹੀਖਾਨਾ, ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ, ਸੁਖਚੈਨ ਸਿੰਘ ਰਣ ਸਿੰਘ ਵਾਲਾ, ਰਣਦੀਪ ਸਿੰਘ ਸੰਧੂ ਪੀ. ਏ. ਮਾਨ ਸਾਬ੍ਹ, ਸੋਸ਼ਲ ਮੀਡੀਆ ਇੰਚਾਰਜ ਕਿਸਾਨ ਯੂਨੀਅਨ (ਅੰਮ੍ਰਿਤਸਰ) ਕੁਲਵਿੰਦਰ ਸਿੰਘ ਆਦਿ ਨੇ ਰਵਾਨਾ ਕੀਤਾ। ਸਟੇਜ ਦੀ ਸੇਵਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਨਿਭਾਈ ਤੇ ਢਾਡੀ ਜਥਾ ਦਰਸ਼ਨ ਸਿੰਘ ਦਲੇਰ, ਰਾਮ ਸਿੰਘ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕੀਤਾ।

Manoj

This news is Content Editor Manoj