ਬਰਗਾੜੀ ਮੋਰਚੇ ਦੇ ਆਗੂਆਂ ਨੇ ਕੌਮੀ ਸ਼ਾਹ ਮਾਰਗ ਤੇ ਬਰਗਾੜੀ ਵਿਖੇ ਲਾਇਆ ਜਾਮ

10/23/2020 3:14:40 PM

ਜੈਤੋ (ਗੁਰਮੀਤਪਾਲ): ਬਰਗਾੜੀ ਮੋਰਚੇ ਦੇ ਆਗੂਆਂ ਨੇ ਅੱਜ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਦੀ ਅਗਵਾਈ 'ਚ ਕਸਬਾ ਬਰਗਾੜੀ ਵਿਖੇ ਕੌਮੀ ਸ਼ਾਹ ਮਾਰਗ ਨੰ. 54 ਤੇ ਦੋ ਘੰਟੇ ਤੱਕ ਜਾਮ ਲਾਇਆ।ਇਸ ਧਰਨੇ ਨੂੰ ਸੰਬੋਧਨ ਕਰਦਿਆਂ ਬਾਬਾ ਪ੍ਰਦੀਪ ਸਿੰਘ ਚਾਂਦਪੁਰੀ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਦੀਪ ਸਿੰਘ ਢੁੱਡੀ, ਚਮਕੌਰ ਸਿੰਘ ਭਾਈਰੂਪਾ, ਜਸਵਿੰਦਰ ਸਿੰਘ ਸਾਹੋਕੇ ਪੰਥਕ ਸੇਵਾ ਲਹਿਰ ਦਾਦੂਵਾਲ ਆਦਿ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਨੇ ਜਦੋਂ ਬਰਗਾੜੀ ਮੋਰਚੇ ਦੇ ਆਗੂਆਂ ਨਾਲ ਜੋ ਵਾਅਦੇ ਕੀਤੇ ਸਨ ਉਹ ਤੁਰੰਤ ਪੂਰੇ ਕੀਤੇ ਜਾਣ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਸੁੱਟਿਆ ਜਾਵੇ।

ਇਹ ਵੀ ਪੜ੍ਹੋ:  ਰਾਣਾ ਕਤਲ ਕਾਂਡ 'ਚ ਨਵਾਂ ਮੋੜ, ਇਸ ਗੈਂਗਸਟਰ ਗਰੁੱਪ ਨੇ ਫੇਸਬੁੱਕ 'ਤੇ ਲਈ ਜ਼ਿੰਮੇਵਾਰੀ

ਉਨ੍ਹਾਂ ਕੈਪਟਨ ਸਰਕਾਰ ਤੇ ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਸਿੱਖ ਕੌਮ ਨੂੰ ਇਨਸਾਫ਼ ਦੇਣ 'ਚ ਦੇਰੀ ਕੀਤੀ ਤਾਂ ਕੈਪਟਨ ਸਰਕਾਰ ਦਾ ਹਾਲ ਵੀ ਬਾਦਲਾਂ ਵਾਲਾ ਹੋਵੇਗਾ।ਜਸਕਰਨ ਸਿੰਘ ਕਾਰਨ ਸਿੰਘ ਵਾਲਾ ਨੇ ਕਿਹਾ ਜੇਕਰ 29 ਅਕਤੂਬਰ ਤੱਕ ਦੋਸ਼ੀਆਂ ਵਿਰੁੱਧ ਸਰਕਾਰ ਵਲੋਂ ਕੋਈ ਕਾਰਵਾਈ ਨਾ ਕੀਤੀ ਤਾਂ ਉਸ ਤੋਂ ਬਾਅਦ ਵੱਡੇ ਸੰਘਰਸ਼ ਦਾ ਦਾ ਰਾਹ ਤਿਆਰ ਕੀਤਾ ਜਾਵੇਗਾ। ਇਸ ਲਈ ਸਿੱਖ ਕੌਮ ਵਲੋਂ ਵੱਡਾ ਪੰਥਕ ਇਕੱਠ ਬਹੁਤ ਜਲਦੀ ਕੀਤਾ ਜਾਵੇਗਾ।ਸਰਕਾਰ ਮਾਮਲੇ ਲੰਮਾ ਕਰਨ ਦੀ ਕੋਸ਼ਿਸ਼ ਨਾ ਕਰੇ ਅਤੇ ਨਾ ਹੀ ਸਮਝੇ ਕਿ ਸਿੱਖ ਕੌਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਭੁੱਲ ਜਾਵੇਗੀ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ ਜੇਕਰ ਸਰਕਾਰਾਂ ਨੇ ਇਨਸਾਫ ਨਾ ਦਿੱਤਾ ਤਾਂ ਉਹ ਆਪਣੇ ਤੌਰ 'ਤੇ ਵੀ ਇਨਸਾਫ ਕਰਨਾ ਜਾਣਦੇ ਹਨ।

ਇਹ ਵੀ ਪੜ੍ਹੋ:  ਦੁਖ਼ਦ ਖ਼ਬਰ: ਦੋ ਭੈਣਾਂ ਦੇ ਇਕਲੌਤੇ ਭਰਾ ਦੀ ਕੈਨੇਡਾ 'ਚ ਹੋਈ ਮੌਤ, ਸਦਮੇ 'ਚ ਪਰਿਵਾਰ


Shyna

Content Editor

Related News