ਬਰਗਾੜੀ ਮਾਮਲੇ ਦੀ ਸੁਣਵਾਈ 19 ਅਗਸਤ ਤੱਕ ਮੁਲਤਵੀ

07/30/2020 10:45:26 AM

ਫਰੀਦਕੋਟ (ਜਗਦੀਸ਼): ਜ਼ਿਲ੍ਹਾ ਫਰੀਦਕੋਟ ਦੇ 5 ਸਾਲ ਪੁਰਾਣੇ ਬੇਅਦਬੀ ਮਾਮਲੇ ਦੀ ਸੁਣਵਾਈ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸੀ.ਬੀ.ਆਈ.ਅਦਾਲਤ ਦੇ ਸਪੈਸ਼ਲ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਰਿਪੋਰਟ ਨੂੰ ਰਜਿਸਟਰ ਕਰਦੇ ਹੋਏ ਮਾਮਲੇ ਦੀ ਸੁਣਵਾਈ 19 ਅਗਸਤ ਤੱਕ ਟਾਲ ਦਿੱਤੀ ਹੈ। 

ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: 11 ਸਾਲ ਦੇ ਬੱਚੇ ਨੂੰ 20 ਵਾਰ ਬਣਾਇਆ ਹਵਸ ਦਾ ਸ਼ਿਕਾਰ

ਜ਼ਿਕਰਯੋਗ ਹੈ ਕਿ ਪਿੰਡ ਬੁਰਜ ਜਵਾਹਰ ਸਿੰਘ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ, ਉਸ ਦੇ ਅੰਗ ਪਾੜ ਕੇ ਸੁੱਟਣ ਅਤੇ ਫਿਰਕੂ ਮਾਹੌਲ ਨੂੰ ਵਿਗਾੜਨ ਦੇ ਵਿਰੁੱਧ ਸੀ. ਬੀ.ਆਈ. ਨੇ 3 ਵੱਖਰੇ ਕੇਸ ਦਰਜ ਕੀਤੇ ਸਨ। ਪੰਜਾਬ ਸਰਕਾਰ ਨੇ ਨਿਰਪੱਖ ਜਾਂਚ ਲਈ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਇੰਵੇਸਟੀਗੇਸ਼ਨ ਜਾਂਚ ਟੀਮ ਦਾ ਗਠਠ ਕੀਤਾ ਗਿਆ ਸੀ। ਸੀ.ਬੀ.ਆਈ. ਵਲੋਂ ਪੰਜਾਬ ਪੁਲਸ ਦੀ ਸਿੱਟ 'ਤੇ ਸਵਾਲ ਚੁੱਕੇ ਜਾ ਰਹੇ ਹਨ। ਮੌਜੂਦਾ ਸਮੇਂ ਵਿਚ ਇਸ ਕੇਸ ਦੀ ਦੋ ਵੱਖੋ-ਵੱਖ ਏਜੰਸੀਆਂ ਜਾਂਚ ਕਰ ਰਹੀਆਂ ਹਨ, ਜਦੋਂ ਕਿ ਅਦਾਲਤ ਨੇ ਇਨ੍ਹਾਂ 'ਚੋਂ ਕਿਸੇ ਨੂੰ ਵੀ ਮਾਮਲੇ ਦੀ ਜਾਂਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ: 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਹੁਣ ਸਹੁਰੇ ਘਰ 'ਚੋਂ ਮਿਲੀ ਕੁੜੀ ਦੀ ਲਾਸ਼


Shyna

Content Editor

Related News