ਬਰਨਾਲਾ ਦੇ ਤਪਾ ਨੇੜੇ ਵਾਪਰਿਆ ਭਿਆਨਕ ਹਾਦਸਾ, ਟਰੱਕ ਅਤੇ ਪਿਕਅੱਪ ਦੀ ਹੋਈ ਟੱਕਰ

01/16/2021 4:07:35 PM

ਬਰਨਾਲਾ (ਪੁਨੀਤ ਮਾਨ): ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਦੇ ਨੇੜੇ ਬਠਿੰਡਾ ਚੰਡੀਗੜ੍ਹ ਮੁੱਖ ਮਾਰਗ ’ਤੇ ਟਰੱਕ ਅਤੇ ਜੀਪ ’ਚ ਭਿਆਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੰਘਣੀ ਧੁੰਦ ਦੇ ਕਾਰਨ ਹੋਏ ਹਾਦਸੇ ’ਚ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਟਰੱਕ ਅਤੇ ਟਰੱਕ ’ਚ ਪਿਆ ਸਾਮਾਨ ਪੂਰੀ ਤਰ੍ਹਾਂ ਨਾਲ ਸੜ ਕੇ ਸੁਆਹ ਹੋ ਗਿਆ। ਜਦੋਂ ਇਸ ਸਬੰਧੀ ਸੂਚਨਾ ਫਾਇਰ ਬਿ੍ਰਗੇਡ ਨੂੰ ਮਿਲੀ ਤਾਂ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਨੂੰ ਕਾਬੂ ਕੀਤਾ। ਟਰੱਕ ਅਤੇ ਜੀਪ ਚਾਲਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਜੀਪ ਚਾਲਕ ਰਾਹੁਲ ਅਤੇ ਉਸ ਦੇ ਸਾਥੀ ਭੂਰਾ ਸਿੰਘ ਨੇ ਦੱਸਿਆ ਕਿ ਉਹ ਬੀਤੀ ਦੇਰ ਰਾਤ ਬਰਨਾਲਾ ਤੋਂ ਸਾਮਾਨ ਭਰ ਕੇ ਬਠਿੰਡਾ ਲਈ ਰਵਾਨਾ ਹੋਏ ਸਨ ਅਤੇ ਤਪਾ ਦੇ ਨੇੜੇ ਸੰਘਣੀ ਧੁੰਦ ਦੇ ਕਾਰਨ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਟਰੱਕ ਨਾਲ ਟਕਰਾਅ ਗਈ, ਜਿਸ ਦੇ ਬਾਅਦ ਉਹ ਬੇਹੋਸ਼ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਜੀਪ ’ਚ ਉਹ ਕੁੱਲ 3 ਲੋਕ ਸਵਾਰ ਸਨ ਅਤੇ 3 ਜ਼ਖ਼ਮੀ ਹੋ ਗਏ ਹਨ।

ਇਸ ਮਾਮਲੇ ਸਬੰਧੀ ਥਾਣਾ ਤਪਾ ਦੇ ਐੱਸ.ਐੱਚ.ਓ. ਨਰਦੇਵ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਸੰਘਣੀ ਧੁੰਦ ਦੇ ਕਾਰਨ ਬਰਨਾਲਾ ਸਾਈਡ ਤੋਂ 1 ਕਾਪੀਆਂ ਨਾਲ ਭਰੀ ਹੋਈ ਜੀਪ ਬੇਕਾਬੂ ਹੋ ਕੇ ਡਿਵਾਇਡਰ ਦੇ ਦੂਜੇ ਪਾਸੇ ਜਾ ਰਹੇ ਟਰੱਕ ਨਾਲ ਜਾ ਟਕਰਾਈ, ਜਿਸ ਕਾਰਨ ਟਰੱਕ ਅਤੇ ਜੀਪ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਟਰੱਕ ਨੂੰ ਅੱਗ ਲੱਗ ਗਈ। ਇਸ ਹਾਦਸੇ ’ਚ ਜੀਪ ਸਵਾਰ ਤਿੰਨਾਂ ਲੋਕਾਂ ਨੂੰ ਜ਼ਖ਼ਮੀ ਹਾਲਤ ’ਚ ਨੇੜੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਟਰੱਕ ਚਾਲਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਟਰੱਕ ਚਾਲਕ ਰਾਤ ’ਚ ਧੁੰਦ ਦੇ ਸਮੇਂ ਜਾਂ ਤਾਂ ਆਪਣੇ ਟਰੱਕ ਸਾਈਡ ’ਤੇ ਲਗਾਇਆ ਕਰਨ ਜਾਂ ਹੌਲੀ ਰਫ਼ਤਾਰ ਨਾਲ ਆਪਣਾ ਟਰੱਕ ਚਲਾਉਣ।

Shyna

This news is Content Editor Shyna