43 ਬੋਤਲਾਂ ਸ਼ਰਾਬ ਸਮੇਤ 3 ਗ੍ਰਿਫਤਾਰ

01/03/2020 5:33:31 PM

ਬਰਨਾਲਾ (ਵਿਵੇਕ ਸਿੰਧਵਾਨੀ) : ਪੁਲਸ ਨੇ 3 ਕੇਸਾਂ 'ਚ 43 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰ ਕੇ ਇਕ ਔਰਤ ਸਮੇਤ 3 ਨੂੰ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਦਿੰੰਦਿਆਂ ਥਾਣਾ ਬਰਨਾਲਾ ਦੇ ਹੌਲਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਸੁਖਪਾਲ ਰਾਣੀ ਵਾਸੀ ਹੰਡਿਆਇਆ ਦੇ ਘਰ ਰੇਡ ਕਰ ਕੇ ਉਸ ਕੋਲੋਂ 9 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਨਾਲ ਥਾਣਾ ਧਨੌਲਾ ਦੇ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਡਰੇਨ ਪੁਲ ਧਨੌਲਾ ਕੋਲ ਧੰਨਾ ਸਿੰਘ ਵਾਸੀ ਧਨੌਲਾ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 10 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਇਕ ਹੋਰ ਮਾਮਲੇ 'ਚ ਥਾਣਾ ਧਨੌਲਾ ਦੇ ਪੁਲਸ ਅਧਿਕਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਭੀਖੀ ਲਿੰਕ ਰੋਡ 'ਤੇ ਰੇਡ ਕਰ ਕੇ ਦੋਸ਼ੀ ਪ੍ਰੇਮਾ ਕੁਮਾਰ ਵਾਸੀ ਬਰਨਾਲਾ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ।

cherry

This news is Content Editor cherry