62 ਬੋਤਲਾਂ ਸ਼ਰਾਬ ਸਣੇ 3 ਵਿਅਕਤੀ ਗ੍ਰਿਫਤਾਰ, 2 ਫਰਾਰ

09/29/2019 5:20:55 PM

ਬਰਨਾਲਾ (ਵਿਵੇਕ ਸਿੰਧਵਾਨੀ,ਰਵੀ) : ਜ਼ਿਲਾ ਬਰਨਾਲਾ ਪੁਲਸ ਨੇ ਤਿੰਨ ਵੱਖ-ਵੱਖ ਕੇਸਾਂ ਵਿਚ 62 ਬੋਤਲਾਂ ਸ਼ਰਾਬ ਬਰਾਮਦ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂਕਿ 2 ਦੋਸ਼ੀ ਮੌਕੇ 'ਤੋਂ ਫਰਾਰ ਹੋ ਗਏ।

ਜਾਣਕਾਰੀ ਦਿੰਦਿਆਂ ਐਸ.ਐਸ.ਪੀ ਬਰਨਾਲਾ ਹਰਜੀਤ ਸਿੰਘ ਨੇ ਦੱਸਿਆ ਕਿ ਹੌਲਦਾਰ ਲਖਵੀਰ ਸਿੰਘ ਨੇ ਗਸ਼ਤ ਦੌਰਾਨ ਬਾਹੱਦ ਪਿੰਡ ਕੈਰੇ ਤੋਂ ਦੋਸ਼ੀ ਗੁਰਮੀਤ ਸਿੰਘ ਵਾਸੀ ਨਾਈਵਾਲਾ ਨੂੰ 24 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਸਮੇਤ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਨਾਲ ਸੀ.ਆਈ.ਏ ਬਰਨਾਲਾ ਦੇ ਹੌਲਦਾਰ ਬਲਕਰਨ ਸਿੰਘ ਨੇ ਮੁਖਬਰ ਖਾਸ ਦੀ ਸੂਚਨਾ ਦੇ ਆਧਾਰ 'ਤੇ ਦੋਸ਼ੀ ਰਾਮ ਲਾਲ ਵਾਸੀ ਹੰਡਿਆਇਆ ਦੇ ਘਰ ਰੇਡ ਕਰਕੇ ਉਸ ਨੂੰ 9 ਬੋਤਲਾਂ ਸ਼ਰਾਬ ਸਣੇ ਗ੍ਰਿਫਤਾਰ ਕਰਕੇ ਥਾਣਾ ਸਦਰ ਬਰਨਾਲਾ ਵਿਖੇ ਕੇਸ ਦਰਜ ਕੀਤਾ। ਇਕ ਹੋਰ ਮਾਮਲੇ 'ਚ ਥਾਣਾ ਸ਼ਹਿਣਾ ਦੇ ਹੌਲਦਾਰ ਹਰਪ੍ਰੀਤ ਸਿੰਘ ਗਸ਼ਤ ਦੌਰਾਨ ਬਾਹੱਦ ਸ਼ਹਿਣਾ ਮੌਜੂਦ ਸੀ ਤਾਂ ਕ੍ਰਿਸ਼ਨ ਪਾਲ ਗਰਗ ਇੰਸਪੈਕਟਰ ਐਕਸਾਈਜ਼ ਸੈਲ ਬਰਨਾਲਾ ਕੋਲ ਮੁਖਬਰ ਖਾਸ ਦੀ ਦਿੱਤੀ ਸੂਚਨਾ ਦੇ ਆਧਾਰ 'ਤੇ ਰੇਡ ਕਰਦਿਆਂ ਦੋਸ਼ੀ ਕੁਲਦੀਪ ਸਿੰਘ ਵਾਸੀ ਸ਼ਹਿਣਾ ਨੂੰ 29 ਬੋਤਲਾਂ ਹਰਿਆਣਾ ਸ਼ਰਾਬ ਸਣੇ ਗ੍ਰਿਫਤਾਰ ਕੀਤਾ, ਜਦੋਂਕਿ ਦੋਸ਼ੀਆਂ ਮਾਣਕ ਸਿੰਘ ਅਤੇ ਚਰਨਜੀਤ ਸਿੰਘ ਵਾਸੀ ਸ਼ਹਿਣਾ ਮੌਕੇ 'ਤੇ ਫਰਾਰ ਹੋ ਗਿਆ।


cherry

Content Editor

Related News