ਬਲੈਰੋ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, 1 ਦੀ ਮੌਤ

03/09/2020 3:31:11 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਬਲੈਰੋ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਬਰਨਾਲਾ ਦੇ ਪੁਲਸ ਅਧਿਕਾਰੀ ਜਸਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਕੋਲ ਜਗਤਾਰ ਸਿੰਘ ਵਾਸੀ ਕੁੰਭੜਵਾਲ ਨੇ ਬਿਆਨ ਦਰਜ ਕਰਵਾਏ ਕਿ ਉਸ ਦਾ ਭਰਾ ਜਸਵੰਤ ਸਿੰਘ ਮੋਟਰਸਾਇਕਲ 'ਤੇ ਸਵਾਰ ਹੋ ਕੇ ਪਿੰਡ ਨੰਗਲ ਤੋਂ ਕੁੰਭੜਵਾਲ ਨੂੰ ਆ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਪਿੰਡ ਸੇਖਾ ਕੋਲ ਇਕ ਬਲੈਰੋ ਪਿਕਅਪ ਗੱਡੀ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਗੱਡੀ ਚਾਲਕ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News