ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖਮੀ

09/28/2019 9:58:47 AM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਤੇਜ਼ ਰਫਤਾਰ ਕਾਰ ਵੱਲੋਂ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।

ਜਾਣਕਾਰੀ ਦਿੰਦਿਆਂ ਥਾਣਾ ਸਿਟੀ 1 ਬਰਨਾਲਾ ਦੇ ਸਹਾਇਕ ਥਾਣੇਦਾਰ ਸਤਵਿੰਦਰ ਪਾਲ ਨੇ ਦੱਸਿਆ ਕਿ ਮੁਦੱਈ ਹਰਦੀਪ ਸਿੰਘ ਵਾਸੀ ਚੰਨਣਵਾਲ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਪਿਛਲੀ 24 ਸਤੰਬਰ ਨੂੰ ਮੈਂ ਅਤੇ ਮੇਰਾ ਭਰਾ ਹਰਜੀਤ ਸਿੰਘ ਆਪਣੇ-ਆਪਣੇ ਮੋਟਰਸਾਈਕਲਾਂ 'ਤੇ ਬਰਨਾਲਾ ਤੋਂ ਪਿੰਡ ਚੰਨਣਵਾਲ ਨੂੰ ਜਾ ਰਹੇ ਸੀ ਤਾਂ ਬਾਹੱਦ ਜ਼ੀਰੋ ਪੁਆਇੰਟ ਬਰਨਾਲਾ ਨੇੜੇ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਬੜੀ ਲਾਪ੍ਰਵਾਹੀ ਨਾਲ ਲਿਆ ਕੇ ਹਰਜੀਤ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ, ਜਿਸ ਕਾਰਣ ਹਰਜੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋ ਗਿਆ। ਪੁਲਸ ਨੇ ਮੁਦੱਈ ਦੇ ਬਿਆਨਾਂ ਦੀ ਜਾਂਚ ਕਰਨ ਉਪਰੰਤ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


cherry

Content Editor

Related News