ਹਾਈ ਵੋਲਟੇਜ ਤਾਰਾਂ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਝੁਲਸਿਆ

04/11/2019 3:53:29 PM

ਬਰਨਾਲਾ (ਪੁਨੀਤ) : ਬਰਨਾਲਾ ਦੀ ਲੱਖੀ ਕਾਲੋਨੀ ਵਿਚ ਘਰਾਂ ਦੇ ਬਿਲਕੁੱਲ ਉਪਰੋਂ ਲੰਘਦੀਆਂ 66 ਕੇ.ਵੀ. ਦੀਆਂ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਵਿਨੋਦ ਕੁਮਾਰ ਨਾਂ ਦੇ ਇਕ ਵਿਅਕਤੀ ਦੇ ਬੁਰੀ ਤਰ੍ਹਾਂ ਨਾਲ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਤ ਗੰਭੀਰ ਹੋਣ ਕਾਰਨ ਵਿਨੋਦ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਉਥੇ ਹੀ ਵਿਨੋਦ ਕੁਮਾਰ ਅਤੇ ਉਸ ਦੇ ਗੁਆਂਢੀਆਂ ਦੇ ਘਰਾਂ ਵਿਚ ਪਿਆ ਇਲੈਕਟਰਾਨਿਕ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਨੋਦ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਨੋਦ ਅੱਜ ਸਵੇਰੇ ਆਪਣੇ ਘਰ ਦੀ ਛੱਤ 'ਤੇ ਕਿਸੇ ਕੰਮ ਲਈ ਗਿਆ ਸੀ ਅਤੇ ਅਚਾਨਕ ਹੀ ਉਹ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਹ 90 ਫੀਸਦੀ ਤੱਕ ਝੁਲਸ ਗਿਆ ਹੈ। ਵਿਨੋਦ ਦੇ ਗੁਆਂਢੀਆਂ ਨੇ ਜ਼ਿਲਾ ਪ੍ਰਸ਼ਾਸਨ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਲੋਨੀ ਵਿਚੋਂ ਲੰਘਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਹੁਣ ਤੱਕ 20 ਲੋਕ ਆਪਣੀ ਜਾਨ ਗਵਾ ਚੁੱਕੇ ਹਨ, ਜਿਨ੍ਹਾਂ ਵਿਚ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਹ ਜ਼ਿਲਾ ਪ੍ਰਸ਼ਾਸਨ, ਵਿਧਾਇਕ ਅਤੇ ਆਗੂਆਂ ਨੂੰ ਕਈ ਵਾਰ ਇਨ੍ਹਾਂ ਤਾਰਾਂ ਨੂੰ ਕਲੋਨੀ ਵਿਚੋਂ ਬਾਹਰ ਕਢਵਾਉਣ ਲਈ ਮਿਲ ਚੁੱਕੇ ਹਨ ਪਰ ਅਜੇ ਤੱਕ ਕਿਸੇ ਨੇ ਵੀ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਜ਼ਿਲਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਇਨ੍ਹਾਂ ਤਾਰਾਂ ਨੂੰ ਕਲੋਨੀ ਵਿਚੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ।

PunjabKesari

ਉਥੇ ਇਸ ਪੂਰੇ ਮਾਮਲੇ 'ਤੇ ਬਿਜਲੀ ਵਿਭਾਗ ਦੀ ਐਕਸੀਅਨ ਰਾਜਿੰਦਰ ਕੌਰ ਨੇ ਕਿਹਾ ਕਿ ਉਹ ਖੁਦ ਕਲੋਨੀ ਦਾ ਜਾਇਜ਼ਾ ਲੈਣਗੇ ਅਤੇ ਉਨ੍ਹਾਂ ਵੱਲੋਂ ਤਾਰਾਂ ਨੂੰ ਕਲੋਨੀ ਵਿਚੋਂ ਬਾਹਰ ਕਢਵਾਉਣ ਲਈ ਉਚ ਅਧਿਕਾਰੀਆਂ ਨੂੰ ਲਿਖਿਆ ਜਾ ਚੁੱਕਾ ਹੈ ਅਤੇ ਜਲਦੀ ਹੀ ਇਹ ਸਮੱਸਿਆ ਹੱਲ ਕਰ ਦਿੱਤੀ ਜਾਏਗੀ।


cherry

Content Editor

Related News