ਤਲਾਕ ਦਿੱਤੇ ਬਿਨਾਂ ਰਚਾਇਆ ਦੂਜਾ ਵਿਆਹ, ਪਤੀ ਸਮੇਤ 3 ਵਿਰੁੱਧ ਕੇਸ ਦਰਜ

10/03/2019 2:49:59 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਵਿਆਹੁਤਾ ਨੂੰ ਦਾਜ ਦੇ ਲਈ ਤੰਗ-ਪਰੇਸ਼ਾਨ ਕਰਨ ਅਤੇ ਤਲਾਕ ਦਿੱਤੇ ਬਿਨਾਂ ਦੂਜਾ ਵਿਆਹ ਕਰਵਾਉਣ ਦੇ ਦੋਸ਼ ਵਿਚ ਉਸ ਦੇ ਪਤੀ, ਸੱਸ ਅਤੇ ਇਕ ਔਰਤ ਖਿਲਾਫ ਥਾਣਾ ਧਨੌਲਾ ਵਿਚ ਕੇਸ ਦਰਜ ਕੀਤਾ ਗਿਆ ਹੈ।

ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਮੁਦੱਈ ਮਨਪ੍ਰੀਕ ਕੌਰ ਵਾਸੀ ਅਸਪਾਲ ਖੁਰਦ ਨੇ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਕਿਹਾ ਕਿ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ-ਪਰੇਸ਼ਾਨ ਕਰਦਾ ਰਹਿੰਦਾ ਹੈ ਅਤੇ ਉਸ ਵਲੋਂ ਪਹਿਲਾਂ ਲਿਆਂਦਾ ਗਿਆ ਦਾਜ ਉਸ ਦੇ ਸਹੁਰੇ ਪਰਿਵਾਰ ਨੇ ਖੁਰਦ-ਬੁਰਦ ਕਰ ਦਿੱਤਾ। ਇਸ ਤੋਂ ਇਲਾਵਾ ਉਸ ਦੇ ਪਤੀ ਫਤਿਹ ਸਿੰਘ ਨੇ ਉਸ ਨੂੰ ਬਿਨਾਂ ਤਲਾਕ ਦਿੱਤਿਆਂ ਦੂਜਾ ਵਿਆਹ ਕਰਵਾ ਲਿਆ ਹੈ। ਪੁਲਸ ਨੇ ਮੁਦੱਈ ਦੀ ਦਰਖਾਸਤ ਦੀ ਜਾਂਚ ਕਰਨ ਉਪਰੰਤ ਦੋਸ਼ੀਆਂ ਫਤਿਹ ਸਿੰਘ, ਪਰਮਜੀਤ ਕੌਰ ਅਤੇ ਅਮਨਦੀਪ ਕੌਰ ਵਾਸੀਆਨ ਅਸਪਾਲ ਖੁਰਦ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


cherry

Content Editor

Related News