ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫਤਾਰ

12/28/2019 3:44:14 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ ਇਕ ਵਿਅਕਤੀ ਨੂੰ 36 ਬੋਤਲਾਂ ਸ਼ਰਾਬ ਸਮੇਤ ਗ੍ਰਿ੍ਰਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਟੱਲੇਵਾਲ ਦੇ ਪੁਲਸ ਅਧਿਕਾਰੀ ਕਮਲਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਪੁਲਸ ਪਾਰਟੀ ਪਿੰਡ ਗਹਿਲ ਤੋਂ ਛੀਨੀਵਾਲ ਖੁਰਦ ਨੂੰ ਜਾ ਰਹੀ ਸੀ ਤਾਂ ਇਕ ਵਿਅਕਤੀ ਸਿਰ 'ਤੇ ਪਲਾਸਟਿਕ ਦਾ ਥੈਲਾ ਚੁੱਕੀ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ 'ਤੇ ਤਲਾਸ਼ੀ ਕਰਨ 'ਤੇ ਉਸ 'ਚੋਂ 36 ਬੋਤਲਾਂ ਸ਼ਰਾਬ ਦੇਸੀ ਹਰਿਆਣਾ ਬਰਾਮਦ ਕੀਤੀ ਗਈ। ਉਕਤ ਵਿਅਕਤੀ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਕਾਲਾ ਵਾਸੀ ਛੀਨੀਵਾਲ ਖੁਰਦ ਦੇ ਤੌਰ 'ਤੇ ਹੋਈ।

Baljeet Kaur

This news is Content Editor Baljeet Kaur