ਬਰਨਾਲਾ : 22 ਫਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪਾਕਿ ਰਵਾਨਾ ਹੋਵੇਗਾ ਦੂਜਾ ਜਥਾ

02/18/2020 2:39:17 PM

ਬਰਨਾਲਾ (ਪੁਨੀਤ ਮਾਨ) : ਪਾਕਿਸਤਾਨ ਦੇ ਕਰਤਾਰਪੁਰ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਨਾਲਾ ਦੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਵਿਖੇ ਫ੍ਰੀ ਰਜਿਸਟ੍ਰੇਸ਼ਨ ਕਾਊਂਟਰ ਖੋਲ੍ਹਿਆ ਗਿਆ ਹੈ, ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ। ਐਸ.ਜੀ.ਪੀ.ਸੀ. ਵੱਲੋਂ ਰਜਿਸਟ੍ਰੇਸ਼ਨ ਕਰਾਉਣ ਆਈਆਂ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਰਜਿਸਟ੍ਰੇਸ਼ਨ ਕਰਵਾ ਚੁਕੇ 125 ਸ਼ਰਧਾਲੂਆਂ ਦਾ ਦੂਜਾ ਜਥਾ 22 ਫਰਵਰੀ ਨੂੰ ਰਵਾਨਾ ਹੋਵੇਗਾ।

ਸ਼ਰਧਾਲੂਆਂ ਵਿਚ ਇਸ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਵਲੋਂ ਐਸ.ਜੀ.ਪੀ.ਸੀ. ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਪਾਸਪੋਰਟ ਦੀ ਸ਼ਰਤ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਬਾਕੀ ਸ਼ਰਧਾਲੂ ਵੀ ਆਸਾਨ ਤਰੀਕੇ ਨਾਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ। ਕਾਊਂਟਰ ਦੀ ਦੇਖ ਰੇਖ ਕਰ ਰਹੇ ਐਸ.ਜੀ.ਪੀ.ਸੀ. ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਪੰਜਾਬ ਭਰ ਤੋਂ ਲੋਕ ਇਥੇ ਫ੍ਰੀ ਰਜਿਸਟ੍ਰੇਸ਼ਨ ਕਰਵਾਉਣ ਆ ਰਹੇ ਹਨ।


cherry

Content Editor

Related News