ਕੇਵਲ ਸਿੰਘ ਢਿੱਲੋਂ ਦੇ ਸਪੁੱਤਰ ਕਰਨ ਢਿੱਲੋਂ ਬਣੇ ਜ਼ਿਲਾ ਪਲੈਨਿੰਗ ਬੋਰਡ ਦੇ ਚੇਅਰਮੈਨ

12/31/2019 4:32:08 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਸਪੁੱਤਰ ਕਰਨ ਢਿੱਲੋਂ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲਾ ਪਲੈਨਿੰਗ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਜਿਲਾ ਯੋਜਨਾ ਬੋਰਡ ਦਾ ਚੈਅਰਮੇਨ ਨਿਯੁਕਤ ਕੀਤਾ ਗਿਆ ਸੀ ਪਰ ਅੱਜ ਸਰਕਾਰ ਵਲੋਂ ਉਨ੍ਹਾਂ ਦੀ ਜਗ੍ਹਾ ਉਨ੍ਹਾਂ ਦੇ ਸਪੁੱਤਰ ਕਰਨ ਢਿੱਲੋਂ ਨੂੰ ਚੈਅਰਮੇਨ ਨਿਯੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ 'ਤੇ ਕਾਂਗਰਸੀ ਵਰਕਰਾਂ ਵਿਚ ਖਾਸ ਕਰਕੇ ਯੂਥ ਆਗੂਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਅਤੇ ਬਰਨਾਲਾ ਕਲੱਬ ਦੇ ਸੈਕਟਰੀ ਰਜੀਵ ਲੁੱਬੀ ਨੇ ਕਿਹਾ ਕਿ ਕਰਨ ਢਿੱਲੋਂ ਦੀ ਜ਼ਿਲਾ ਪਲੈਨਿੰਗ ਬੋਰਡ ਦੇ ਚੇਅਰਮੈਨ ਵਜੋਂ ਹੋਈ ਨਿਯੁਕਤੀ ਨਾਲ ਨੌਜਵਾਨਾਂ ਨੂੰ ਸਨਮਾਨ ਮਿਲਿਆ ਹੈ। ਕਿਉਂਕਿ ਉਹ ਯੂਥ ਆਗੂ ਹਨ ਅਤੇ ਨੌਜਵਾਨਾਂ ਵਿਚ ਹਰਮਨ ਪਿਆਰੇ ਹਨ। ਇਸ ਤੋਂ ਇਲਾਵਾ ਟਰਾਂਸਪੋਰਟ ਕਾਲਾ ਢਿੱਲੋਂ, ਯੂਥ ਕਾਂਗਰਸੀ ਆਗੂ ਡਿੰਪਲ ਉਪਲੀ, ਜ਼ਿਲਾ ਪ੍ਰਧਾਨ ਰੂਪੀ ਕੌਰ ਆਦਿ ਨੇ ਵੀ ਕਰਨ ਢਿੱਲੋਂ ਦੀ ਜ਼ਿਲਾ ਪਲੈਨਿੰਗ ਬੋਰਡ ਦੇ ਚੇਅਰਮੈਨ ਵਜੋਂ ਹੋਈ ਨਿਯੁਕਤੀ ਦਾ ਸਵਾਗਤ ਕੀਤਾ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

cherry

This news is Edited By cherry