ਵਿਆਹ ਤੋਂ ਪਰਤ ਰਹੇ ਮੋਟਰਸਾਈਕਲ ਸਵਾਰਾਂ ਨੂੰ ਕਾਰ ਨੇ ਮਾਰੀ ਟੱਕਰ, 1 ਦੀ ਮੌਤ

12/02/2019 2:22:39 PM

ਬਰਨਾਲਾ (ਵਿਵੇਕ ਸਿੰਧਵਾਨੀ ਰਵੀ) : ਮੋਟਰਸਾਈਕਲ ਅਤੇ ਕਾਰ ਦੀ ਆਪਸੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਏ. ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਬਲਜਿੰਦਰ ਸਿੰਘ ਵਾਸੀ ਸੰਘੇੜਾ ਨੇ ਬਿਆਨ ਦਰਜ ਕਰਵਾਏ ਕਿ ਉਹ ਤੇ ਉਸ ਦਾ ਗੁਆਂਢੀ ਕਰਮਜੀਤ ਸਿੰਘ ਪਿੰਡ ਵਿਚ ਹੀ ਕਿਸੇ ਵਿਆਹ ਸਮਾਗਮ ਸ਼ਾਮਲ ਹੋਣ ਲਈ ਗਏ ਸਨ। ਵਿਆਹ ਵਿਚ ਸ਼ਾਮਲ ਹੋਣ ਤੋਂ ਬਾਅਦ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਸੰਘੇੜੇ ਆ ਰਹੇ ਸਨ। ਜਦੋਂ ਉਹ ਵਜੀਦਕੇ ਖੁਰਦ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਉਹ ਦੋਵੇਂ ਜਖ਼ਮੀ ਹੋ ਗਏ, ਜਿਸ ਤੋਂ ਬਾਅਦ ਕੁੱਝ ਲੋਕਾਂ ਵੱਲੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਕਰਮਜੀਤ ਸਿੰਘ ਦੀ ਮੌਤ ਹੋ ਗਈ। ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਵੱਲੋਂ ਅਣਪਛਾਤੇ ਵਿਅਕਤੀ/ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।


Related News