ਬਰਨਾਲਾ : ਅਫੀਮ ਤੇ ਡਰੱਗ ਮਨੀ ਸਮੇਤ 2 ਗ੍ਰਿਫਤਾਰ

02/20/2020 4:21:26 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਪੁਲਸ ਨੇ ਇਕ ਕਾਰ 'ਚੋਂ ਇਕ ਔਰਤ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ 1 ਕਿਲੋ ਅਫ਼ੀਮ ਬਰਾਮਦ ਕੀਤੀ ਹੈ।

ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਇੰਚਾਰਜ ਜਗਜੀਤ ਸਿੰਘ ਨੇ ਦੱਸਿਆ ਕਿ ਨਸ਼ਾ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਗੁਰਤੇਜ ਸਿੰਘ ਜਦੋਂ ਪੁਲਸ ਪਾਰਟੀ ਸਮੇਤ ਫੁਹਾਰਾ ਚੌਕ ਮੌਜੂਦ ਸੀ ਤਾਂ ਮੁਖਬਰ ਨੇ ਸੂਚਨਾ ਦਿੱਤੀ ਕਿ ਕਿਰਨਪ੍ਰੀਤ ਕੌਰ ਵਾਸੀ ਲੱਕੜਵਾਲੀ ਤਹਿਸੀਲ ਕਾਲਾਂਵਾਲੀ ਹਰਿਆਣਾ, ਰਾਕੇਸ਼ ਜੈਨ ਵਾਸੀ ਤਪਾ ਇਕ ਬਰੀਜਾ ਕਾਰ 'ਚ ਬਾਹਰੋਂ ਅਫ਼ੀਮ ਲਿਆ ਕੇ ਵੇਚਣ ਦੇ ਆਦੀ ਹਨ। ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਇਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਅਤੇ ਮੁਕੱਦਮੇ ਦੇ ਤਫਤੀਸ਼ੀ ਪੁਲਸ ਅਧਿਕਾਰੀ ਜਰਨੈਲ ਸਿੰਘ ਨੇ ਕਾਲਾ ਮਹਿਰ ਸਟੇਡੀਅਮ ਨਜ਼ਦੀਕ ਨਾਕੇਬੰਦੀ ਕਰ ਕੇ ਉਕਤ ਕਾਰ 'ਚੋਂ ਕਿਰਨਪ੍ਰੀਤ ਕੌਰ ਅਤੇ ਰਾਕੇਸ਼ ਜੈਨ ਨੂੰ ਗ੍ਰਿਫਤਾਰ ਕਰ ਕੇ ਇਨ੍ਹਾਂ ਕੋਲੋਂ ਇਕ ਕਿਲੋ ਅਫ਼ੀਮ, 7 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਦੋਸ਼ੀਆਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਇਨ੍ਹਾਂ ਕੋਲੋਂ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਇਸ ਮੌਕੇ ਸਬ-ਇੰਸਪੈਕਟਰ ਗੁਲਾਬ ਸਿੰਘ ਵੀ ਹਾਜ਼ਰ ਸਨ।

cherry

This news is Content Editor cherry