ਪੰਜਾਬ ਸਰਕਾਰ ਤੋਂ ਦੁੱਖੀ ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਵਲੋਂ ਬਰਨਾਲਾ ’ਚ ਰੋਸ ਰੈਲੀ

05/27/2020 5:13:23 PM

ਬਰਨਾਲਾ (ਪੁਨੀਤ ਮਾਨ) - ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਅੱਜ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਬਰਨਾਲਾ ਵਿਚ ਰੋਸ ਰੈਲੀ ਕੱਢੀ ਗਈ। ਰੈਲੀ ਦੌਰਾਨ ਉਨ੍ਹਾਂ ਡੀ.ਸੀ ਦਫਤਰ ਦੇ ਬਾਹਰ ਧਰਨਾ ਲਗਾਇਆ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਬਰਨਾਲਾ ਦੇ ਡੀ.ਸੀ. ਨੂੰ ਮੰਗ ਪੱਤਰ ਵੀ ਦਿੱਤਾ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਸੰਗਠਨ ਦੇ ਆਗੂਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਅਤੇ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਅੱਜ ਭੁੱਖਾ ਮਰ ਰਿਹਾ ਹੈ। ਕਿਸਾਨਾਂ ਵਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀਆਂ ਮੰਗਾਂ ਨੂੰ ਸਰਕਾਰ ਅਣਦੇਖਾ ਕਰਦੀ ਆ ਰਹੀ ਹੈ, ਚਾਹੇ ਉਹ ਸੁਆਮੀਨਾਥਨ ਰਿਪੋਰਟ ਹੋਵੇ, ਕਰਜ਼ਾ ਮੁਆਫੀ ਦੇ ਨਾਂ ’ਤੇ ਮੁਆਵਜ਼ੇ ਦੀ ਮੰਗ ਹੋਵੇ ਜਾਂ ਫਿਰ ਝੋਨੇ ਦੀ ਫਸਲ ਦੀ ਬੀਜਾਈ ਨੂੰ ਲੈ ਕੇ ਪਾਣੀ ਦੀ ਕਮੀ ਹੋਣ ਦੀ ਮੰਗ ਹੋਵੇ। ਉਕਤ ਸਾਰੀਆਂ ਸਮੱਸਿਆ ਨੂੰ ਪੂਰਾ ਕਰਨ ਦੇ ਲਈ ਕਿਸਾਨ ਹਮੇਸ਼ਾ ਸਰਕਾਰ ਤੋਂ ਮੰਗ ਕਰਦਾ ਆ ਰਿਹਾ ਹੈ, ਜਿਸ ਨੂੰ ਸਰਕਾਰ ਨੇ ਕਦੇ ਪੂਰਾ ਨਹੀਂ ਕੀਤਾ। ਉਕਤ ਮੰਗਾਂ ਨੂੰ ਪੂਰਾ ਕਰਨ ਦੇ ਲਈ ਕਿਸਾਨਾਂ ਵਲੋਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਿੱਧੀ ਬੀਜਾਈ ਕਰਨ ਦੇ ਲਈ ਕਿਹਾ, ਜਿਸ ਸਦਕਾ ਅੱਜ ਕਿਸਾਨਾਂ ਨੇ ਸਿੱਧੀ ਬਿਜਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਬਿਜਾਈ ਦੌਰਾਨ ਪਾਣੀ ਅਤੇ ਬਿਜਲੀ ਦੀ ਕਿੱਲਤ ਹੋਣ ਦੇ ਕਾਰਨ ਉਨ੍ਹਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਆ ਰਹੀਆਂ ਹਨ। ਪ੍ਰਵਾਸੀ ਮਜ਼ਦੁਰ ਕੋਰੋਨਾ ਦੇ ਕਾਰਨ ਆਪੋ-ਆਪਣੇ ਘਰਾਂ ਵਿਚ ਵਾਪਸ ਚਲੇ ਗਏ ਹਨ, ਉਹ ਵੀ ਕਿਸਾਨਾਂ ਦੀ ਵੱਡੀ ਮੁਸ਼ਕਲ ਹੈ। ਬਿਜਲੀ ਅਤੇ ਪਾਣੀ ਨਾ ਮਿਲਣ ਦੇ ਕਾਰਨ ਉਨ੍ਹਾਂ ਵਲੋਂ ਅੱਜ ਰੋਸ ਰੈਲੀ ਕੀਤੀ ਜਾ ਰਹੀ ਹੈ। 

rajwinder kaur

This news is Content Editor rajwinder kaur