ਸ਼ਬਦ ਗੁਰੂ ਯਾਤਰਾ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਤੋਂ ਰਵਾਨਾ

01/21/2019 5:20:13 PM

ਬਰਨਾਲਾ(ਮੱਘਰ ਪੁਰੀ)— ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550 ਵੀਂ ਜਨਮ ਸ਼ਤਾਬਦੀ ਨੂੰ ਸਮਰਪਤ ਸੁਲਤਾਨਪੁਰ ਲੋਧੀ ਤੋਂ ਚੱਲੀ ਪੜਾਅ ਦਰ ਪੜਾਅ ਇਤਿਹਾਸਕ ਸ਼ਬਦ ਗੁਰੂ ਨਗਰ ਕੀਰਤਨ ਯਾਤਰਾ ਬਰਨਾਲਾ ਦੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਤੋਂ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਰਵਾਨਾ ਹੋਈ। ਇੱਥੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਗਏ।

ਇਸ ਸਮੇਂ ਆਗੂਆਂ ਨੇ ਦੱਸਿਆ ਕਿ ਇਹ ਯਾਤਰਾ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਈ ਹੈ ਅਤੇ ਵੱਖ-ਵੱਖ ਪਿੰਡਾਂ ਕਸਬਿਆ ਵਿੱਚੋਂ ਹੁੰਦੀ ਹੋਈ ਸ਼ਾਮ ਨੂੰ ਸ਼ੇਰਪੁਰ ਪਹੁੰਚ ਕੇ ਆਰਾਮ ਕਰੇਗੀ। ਐੱਸ.ਜੀ.ਪੀ.ਸੀ. ਮੈਂਬਰ ਨੇ ਦੱਸਿਆ ਕਿ ਇਹ ਉਪਰਾਲਾ ਸ਼ਲਾਘਾਯੋਗ ਹੈ, ਜਿਸ ਸਦਕਾ ਸੰਗਤਾਂ ਨੂੰ ਸਿੱਖ ਧਰਮ ਅਤੇ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਨੂੰ ਦੇਖਣ ਦਾ ਮੌਕਾ ਮਿਲਿਆ।

cherry

This news is Content Editor cherry