ਸ਼ੋਅਰੂਮ ''ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

10/05/2019 2:26:46 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸ਼ਹਿਰ ਦੇ ਪੋਸ਼ ਇਲਾਕੇ 'ਚ ਸਦਰ ਬਾਜ਼ਾਰ ਵਿਚ ਬੀਤੀ ਦੇਰ ਰਾਤ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇਕ ਸ਼ੋਅਰੂਮ ਵਿਚ ਅਚਾਨਕ ਅੱਗ ਲੱਗ ਗਈ। ਸ਼ੋਅਰੂਮ ਵਿਚੋਂ ਧੂਆਂ ਨਿਕਲਦਾ ਦੇਖ ਕੇ ਆਲੇ-ਦੁਆਲੇ ਦੇ ਲੋਕਾਂ ਨੇ ਇਸ ਦੀ ਸੂਚਨਾ ਸ਼ੋਅਰੂਮ ਦੇ ਮਾਲਕ ਨੂੰ ਦਿੱਤੀ ਅਤੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ। ਲੋਕਾਂ ਨੇ ਆਪਣੇ ਪੱਧਰ 'ਤੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ ਅਤੇ ਤੁਰੰਤ ਹੀ ਫਾਇਰ ਬ੍ਰਿਗੇਡ ਨੂੰ ਵੀ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਲੈ ਕੇ ਅੱਗ ਬੁਝਾਉਣ ਲਈ ਮੌਕੇ 'ਤੇ ਪੁੱਜ ਗਏ। ਇਕ ਘੰਟੇ ਦੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ ਗਿਆ।

ਘਟਨਾ ਸਬੰਧੀ ਜਾਣਕਾਰੀ ਦਿਦਿਆਂ ਸ਼ੋਅਰੂਮ ਦੇ ਮਾਲਕ ਪਵਨ ਕੁਮਾਰ ਅਤੇ ਵਿਜੈ ਕੁਮਾਰ ਨੇ ਦੱਸਿਆ ਕਿ ਰਾਤ ਕਰੀਬ 8 ਵੱਜ ਕੇ 45 ਮਿੰਟ 'ਤੇ ਉਹ ਸ਼ੋਅਰੂਮ ਬੰਦ ਕਰਕੇ ਗਏ ਸੀ ਅਤੇ 9:30 ਵਜੇ ਦੇ ਕਰੀਬ ਉਨ੍ਹਾਂ ਨੂੰ ਦੁਕਾਨ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪੁੱਜੇ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਕਾਰਨ ਸ਼ੋਅਰੂਮ ਦਾ ਸਾਰਾ ਫਰਨੀਚਰ, ਸੀਲਿੰਗ, ਕੱਪੜੇ ਅਤੇ ਦੋ ਏ.ਸੀ. ਸੜ ਗਏ ਹਨ, ਜਿਸਦੀ ਕੁੱਲ ਕੀਮਤ 7 ਲੱਖ ਦੇ ਕਰੀਬ ਸੀ।


cherry

Content Editor

Related News