SPD ਵਿਰਕ ਨੂੰ ਗਣਤੰਤਰ ਦਿਵਸ ਮੌਕੇ ਕੀਤਾ ਜਾਏਗਾ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਤ

01/25/2020 3:54:18 PM

ਬਰਨਾਲਾ (ਵਿਵੇਕ ਸਿੰਧਵਾਨੀ) : ਬਰਨਾਲਾ ਦੇ ਐੱਸ. ਪੀ. ਡੀ. ਸੁਖਦੇਵ ਸਿੰਘ ਵਿਰਕ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਵਧੀਆ ਮੈਰੀਟੋਰੀਅਸ ਸਰਵਿਸ ਲਈ ਉਨ੍ਹਾਂ ਨੂੰ ਗਣਤੰਤਰਤਾ ਦਿਵਸ ਮੌਕੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਐੱਸ. ਪੀ. ਡੀ. ਸੁਖਦੇਵ ਸਿੰਘ ਵਿਰਕ ਬਹੁਤ ਹੀ ਕਾਬਲ ਅਫਸਰ ਹਨ। ਉਨ੍ਹਾਂ ਵੱਲੋਂ ਪੁਲਸ ਮਹਿਕਮੇ ਵਿਚ ਵਧੀਆ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਐੱਸ. ਐੱਸ. ਪੀ. ਹਰਜੀਤ ਸਿੰਘ ਅਤੇ ਐੱਸ. ਪੀ. ਰੁਪਿੰਦਰ ਭਾਰਦਵਾਜ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਸੁਖਦੇਵ ਸਿੰਘ ਵਿਰਕ ਨੂੰ ਰਾਸ਼ਟਰਪਤੀ ਐਵਾਰਡ ਮਿਲ ਰਿਹਾ ਹੈ। ਇਹ ਬਰਨਾਲਾ ਜ਼ਿਲੇ ਦੀ ਪੁਲਸ ਲਈ ਫਖਰ ਦੀ ਗੱਲ ਹੈ। ਬਰਨਾਲਾ ਵਿਚ ਸੇਵਾਵਾਂ ਨਿਭਾਉਂਦੇ ਹੋਏ ਉਨ੍ਹਾਂ ਨੇ ਨਸ਼ਾ ਤਸਕਰਾਂ ਖਿਲਾਫ ਵੀ ਪੂਰੀ ਨਕੇਲ ਕੱਸੀ ਅਤੇ ਨਸ਼ਾ ਤਸਕਰਾਂ ਨੂੰ ਭਾਰੀ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ, ਜਿਸ ਕਾਰਨ ਬਰਨਾਲਾ ਜ਼ਿਲੇ ਵਿਚ ਨਸ਼ਾ ਖਤਮ ਕਰਨ ਦੀ ਮੁਹਿੰਮ ਵਿਚ ਪੁਲਸ ਨੂੰ ਵੱਡੀ ਸਫਲਤਾ ਮਿਲੀ।

cherry

This news is Content Editor cherry