ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

11/12/2019 3:54:36 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਖ-ਵੱਖ ਗੁਰਦੁਆਰਿਆਂ 'ਚ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਦੌਰਾਨ ਗੁਰਦੁਆਰਿਆਂ ਦੀ ਸਜਾਵਟ ਵੇਖਣਯੋਗ ਸੀ। ਸੰਗਤਾਂ ਸਵੇਰ ਤੋਂ ਹੀ ਗੁਰਦੁਆਰਿਆਂ 'ਚ ਆਉਣੀਆਂ ਸ਼ੁਰੂ ਹੋ ਗਈਆਂ ਸਨ। ਪਾਠੀ ਸਿੰਘਾਂ ਨੇ ਰੂਹਾਨੀ ਕੀਰਤਨਾਂ ਰਾਹੀਂ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਅਤੇ ਉਨ੍ਹਾਂ ਨੂੰ ਵਾਹਿਗੁਰੂ ਨਾਲ ਜੋੜਿਆ। ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਬਾਬਾ ਗਾਂਧਾ ਸਿੰਘ, ਗੁਰਦੁਆਰਾ ਬੀਬੀ ਪ੍ਰਧਾਨ ਕੌਰ, ਗੁਰਦੁਆਰਾ ਸ੍ਰੀ ਕਲਗੀਧਰ, ਗੁਰਦੁਆਰਾ ਸ੍ਰੀ ਰਾਮਗੜ੍ਹੀਆ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ।

cherry

This news is Content Editor cherry