ਬਰਨਾਲਾ ''ਚ ਸਵਾਈਨ ਫਲੂ ਦਾ ਇਕ ਹੋਰ ਸ਼ੱਕੀ ਮਰੀਜ਼ ਆਇਆ ਸਾਹਮਣੇ

02/24/2020 2:33:16 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸਵਾਈਨ ਫਲੂ ਦੀ ਬੀਮਾਰੀ ਨੇ ਜ਼ਿਲਾ ਬਰਨਾਲਾ ਵਿਚ ਤੇਜੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਜ਼ਿਲੇ ਦੇ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਹੁਣ ਫਿਰ ਤੋਂ ਜ਼ਿਲਾ ਬਰਨਾਲਾ ਵਿਚ ਸਵਾਈਨ ਫਲੂ ਦਾ ਸ਼ੱਕੀ ਮਰੀਜ਼ ਗੁਰਪ੍ਰੀਤ ਸਿੰਘ ਸਾਹਮਣੇ ਆਇਆ ਹੈ, ਜਿਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਰੈਫਰ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਸਵਾਇਨ ਫਲੂ ਨਾਲ ਇਕ ਸਾਬਕਾ ਫੌਜੀ ਦੀ ਮੌਤ ਹੋ ਗਈ ਸੀ ਅਤੇ ਇਕ ਸ਼ੱਕੀ ਮਹਿਲਾ ਮਰੀਜ਼ ਸਾਹਣੇ ਆਈ ਸੀ। ਉਸ ਨੂੰ ਵੀ ਡਾਕਟਰਾਂ ਨੇ ਪਟਿਆਲਾ ਰੈਫਰ ਕਰ ਦਿੱਤਾ ਸੀ।

ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ, ਸਮੇਂ ਸਿਰ ਇਲਾਜ ਨਾਲ ਹੋ ਜਾਂਦੀ ਹੈ ਬੀਮਾਰੀ ਠੀਕ
ਸਿਵਲ ਹਸਪਤਾਲ ਦੇ ਡਾਕਟਰ ਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਸਵਾਈਨ ਫਲੂ ਦੀ ਬੀਮਾਰੀ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ। ਜੇਕਰ ਇਸ ਦਾ ਸਮੇਂ ਸਿਰ ਇਲਾਜ਼ ਹੋ ਜਾਵੇ ਤਾਂ ਮਰੀਜ਼ ਬਿਲਕੁੱਲ ਠੀਕ ਹੋ ਜਾਂਦਾ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਜ਼ੁਕਾਮ, ਖੰਘ, ਤੇਜ਼ ਬੁਖਾਰ, ਥਕਾਵਟ ਜਾਂ ਠੰਢ ਲੱਗਦੀ ਹੋਵੇ ਤਾਂ ਤੁਰੰਤ ਉਸ ਨੂੰ ਡਾਕਟਰਾਂ ਤੋਂ ਚੈਕਅਪ ਕਰਵਾਉਣਾ ਚਾਹੀਦਾ ਹੈ। ਸਿਵਲ ਹਸਪਤਾਲ ਵਿਚ ਸਵਾਈਨ ਫਲੂ ਦੇ ਮਰੀਜ਼ਾਂ ਦਾ ਪਹਿਲ ਦੇ ਆਧਾਰ 'ਤੇ ਚੈਕਅੱਪ ਕੀਤਾ ਜਾਂਦਾ ਹੈ।

cherry

This news is Content Editor cherry