ਬਰਨਾਲਾ ਤੋਂ 180 ਸ਼ਰਧਾਲੂਆਂ ਦਾ ਜੱਥਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ

12/09/2019 5:19:53 PM

ਬਰਨਾਲਾ (ਪੁਨੀਤ ਮਾਨ, ਵਿਵੇਕ ਸਿੰਧਵਾਨੀ, ਰਵੀ) : ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਸੰਗਤਾਂ 'ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਉਤਸ਼ਾਹ ਠਾਠਾਂ ਮਾਰ ਰਿਹਾ ਹੈ। ਇਸੇ ਤਰ੍ਹਾਂ ਅੱਜ 180 ਸ਼ਰਧਾਲੂਆਂ ਦਾ ਪਹਿਲਾਂ ਜਥਾ ਬਰਨਾਲਾ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ।

PunjabKesari

ਅਜਿਹੇ 'ਚ ਸ਼ਰਧਾਲੂਆਂ ਨੂੰ ਰਜਿਸਟ੍ਰੇਸ਼ਨ ਵਿਚ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਗਾਂਧਾ ਸਿੰਘ ਗੁਰਦੁਆਰੇ ਵਿਚ ਇਕ ਯਾਤਰੀ ਕਾਊਂਟਰ ਖੋਲ੍ਹਿਆ ਗਿਆ ਹੈ। ਇੱਥੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਦਾ ਕੰਮ ਕੁੱਝ ਘੰਟਿਆਂ ਵਿਚ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਪੁਲਸ ਵੈਰੀਫਿਕੇਸ਼ਨ ਵੀ ਯਾਤਰਾ ਕਾਊਂਟਰ ਰਾਹੀਂ ਹੀ ਕਰਵਾਈ ਜਾਂਦੀ ਹੈ। ਉਸੇ ਕੜੀ ਤਹਿਤ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਅਤੇ ਅੱਜ 180 ਸ਼ਰਧਾਲੂ ਪਾਕਿਸਤਾਨ ਲਈ ਰਵਾਨਾ ਹੋਏ।

ਇਸ ਮੌਕੇ ਐਸ.ਜੀ.ਪੀ.ਸੀ. ਦੇ ਮੈਂਬਰ ਪਰਮਜੀਤ ਖਾਲਸਾ ਨੇ ਦੱਸਿਆ ਕਿ ਹਰ ਮਹੀਨੇ 25 ਤਰੀਕ ਨੂੰ ਜਥਾ ਕਰਤਾਰਪੁਰ ਸਾਹਿਬ ਜਾਏਗਾ ਅਤੇ ਅਗਲੇ ਜਥੇ ਲਈ ਰਜਿਸਟਰੇਸ਼ਨ ਵੀ ਸ਼ੁਰੂ ਕਰ ਦਿੱਤੀ ਗਈ ਹੈ।


cherry

Content Editor

Related News