ਬਰਨਾਲਾ ਜ਼ਿਲ੍ਹੇ ’ਚ ਕੋਰੋਨਾ ਦੇ 19 ਨਵੇਂ ਮਰੀਜ਼ ਆਏ ਸਾਹਮਣੇ , ਕੁੱਲ ਗਿਣਤੀ 334

08/12/2020 1:18:41 AM

ਬਰਨਾਲਾ, (ਵਿਵੇਕ ਸਿੰਧਵਾਨੀ)– ਅੱਜ ਕੋਰੋਨਾ ਦੇ 19 ਨਵੇਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 334 ਹੋ ਗਈ ਹੈ। ਜਦਕਿ 292 ਮਰੀਜ਼ਾਂ ਦੇ ਲਏ ਨਮੂਨਿਆਂ ਦੀ ਜਾਂਚ ਰਿਪੋਰਟ ਆਉਣੀ ਬਾਕੀ ਹੈ। ਕੋਰੋਨਾ ਨਾਲ ਸਬੰਧਤ 133 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਕੋਰੋਨਾ ਮਹਾਮਾਰੀ ਨੇ ਪੁਰਾਣੇ ਰਿਸ਼ਤੇ ਨਾਤਿਆਂ ਨੂੰ ਕਾਫੀ ਸੱਟ ਮਾਰੀ ਹੈ। ਪਿਛਲੇ ਦਿਨੀਂ ਸ਼ਹਿਰ ਦੇ ਨਾਮੀ ਡਾਕਟਰ ਵਿਜੈ ਕੁਮਾਰ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਉਨ੍ਹਾਂ ਨੂੰ ਘਰ ’ਚ ਇਕਾਂਤਵਾਸ ਕਰ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਸੀ। ਬੀਤੇ ਦਿਨੀਂ ਉਨ੍ਹਾਂ ਦੀ ਪਤਨੀ ਦੀ ਮੌਤ ਹੋ ਗਈ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਡਾ. ਵਿਜੈ ਕੁਮਾਰ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਉਨ੍ਹਾਂ ਦੀ ਪਤਨੀ­ , ਬੇਟਾ, ­ਨੂੰਹ ਅਤੇ ਨਰਸਿੰਗ ਹੋਮ ਦੇ ਮੁਲਾਜ਼ਮਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਲੋਕਾਂ ਨੂੰ ਕੋਰੋਨਾ ਸਬੰਧੀ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਬਚਣ ਦੀ ਸਲਾਹ ਦਿੱਤੀ।


Bharat Thapa

Content Editor

Related News