ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪ੍ਰਸ਼ਾਸਨ ਦੀ ਸਖਤੀ, 17 ਖਿਲਾਫ ਕੇਸ ਦਰਜ (ਵੀਡੀਓ)

11/07/2019 3:48:57 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ,ਪੁਨੀਤ ਮਾਨ) : ਪਰਾਲੀ ਦੇ ਧੂੰਏਂ ਕਾਰਨ ਹੋਈ ਕਿਰਕਿਰੀ ਤੋਂ ਬਾਅਦ ਬਰਨਾਲਾ ਪ੍ਰਸ਼ਾਸਨ ਹਰਕਤ 'ਚ ਆ ਗਿਆ ਹੈ। ਦਰਅਸਲ ਪ੍ਰਸ਼ਾਸਨ ਵੱਲੋਂ 17 ਕਿਸਾਨਾਂ 'ਤੇ ਮੁਕੱਦਮਾ ਦਰਜ ਕਰਨ ਦੀ ਸੂਚਨਾ ਮਿਲੀ ਹੈ, ਉਥੇ ਹੀ 186 ਕਿਸਾਨਾਂ ਦੇ ਚਾਲਾਨ ਕੱਟੇ ਗਏ ਹਨ। ਡੀ.ਸੀ ਤੇਜਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ 34 ਕਿਸਾਨਾਂ ਦੀ ਜਮਾਬੰਦੀ 'ਤੇ ਲਾਲ ਲਕੀਰ ਮਾਰੀ ਗਈ ਹੈ, ਜਿਸ ਨਾਲ ਕਿਸਾਨ ਨੂੰ ਅੱਗੇ ਤੋਂ ਕਿਸੀ ਵੀ ਤਰ੍ਹਾਂ ਦਾ ਲੋਨ ਨਹੀਂ ਮਿਲਦਾ।

ਦੂਜੇ ਪਾਸੇ ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਪਰਾਲੀ ਸਾੜਨਾਂ ਉਨ੍ਹਾਂ ਦੀ ਮਜ਼ਬੂਰੀ ਹੈ, ਜੇਕਰ ਪ੍ਰਸ਼ਾਸਨ ਨੇ ਸਾਰੇ ਪਰਚੇ ਵਾਪਸ ਨਾ ਲਏ ਤਾਂ ਉਨ੍ਹਾਂ ਵੱਲੋਂ ਮੋਰਚਾ ਲਗਾਇਆ ਜਾਵੇਗਾ। ਪ੍ਰਸ਼ਾਸਨ ਵੱਲੋਂ ਮਨਾਹੀ ਦੇ ਬਾਵਜੂਦ ਵੀ ਪਿਛਲੇ ਕਈ ਸਾਲਾਂ ਤੋਂ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ, ਜਿਸ ਦਾ ਖਾਮਿਆਜਾ ਆਮ ਜਨਤਾ ਨੂੰ ਭੁਗਤਨਾ ਪੈ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਬਰਨਾਲਾ ਪ੍ਰਸ਼ਾਸਨ ਸਖਤ ਹੋ ਗਿਆ ਹੈ ਜੋ ਸ਼ਲਾਘਾਯੋਗ ਹੈ।


cherry

Content Editor

Related News