ਕਰਜ਼ੇ ਦੁੱਖੋਂ ਬਰਨਾਲਾ ਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਡੇਢ ਕੁ ਏਕੜ ਦਾ ਮਾਲਕ ਸੀ ਕਿਸਾਨ

Monday, Sep 19, 2022 - 11:49 AM (IST)

ਕਰਜ਼ੇ ਦੁੱਖੋਂ ਬਰਨਾਲਾ ਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਡੇਢ ਕੁ ਏਕੜ ਦਾ ਮਾਲਕ ਸੀ ਕਿਸਾਨ

ਬਰਨਾਲਾ (ਵਿਵੇਕ ਸਿੰਧਵਾਨੀ, ਧਰਮਪਾਲ ਸਿੰਘ) : ਪਿੰਡ ਸੇਖਾ ਵਿਖੇ ਇਕ ਕਰਜ਼ਈ ਕਿਸਾਨ ਵੱਲੋਂ ਖ਼ੁਦਕੁਸ਼ੀ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਸੇਖਾ ਵਜੋਂ ਹੋਈ ਹੈ। ਇਸ ਮੌਕੇ ਗੱਲ ਕਰਦਿਆਂ ਮ੍ਰਿਤਕ ਦੇ ਭਰਾ ਮਿੱਠੂ ਸਿੰਘ ਨੇ ਦੱਸਿਆ ਕੇ ਉਸ ਦੇ ਭਰਾ ਕੋਲ ਕਰੀਬ ਡੇਢ ਕੁ ਏਕੜ ਜ਼ਮੀਨ ਸੀ। ਜਿਸ ਦੇ ਸਿਰ ਕਰੀਬ 7 ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ੇ ਨਾ ਮੋੜਨ ਕਰ ਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਜਿਸ ਨੇ ਪ੍ਰੇਸ਼ਾਨੀ ਦੇ ਚੱਲਦਿਆਂ ਬੀਤੇ ਦਿਨੀਂ ਜ਼ਹਿਰੀਲੀ ਦਵਾਈ ਪੀ ਲਈ।

ਇਹ ਵੀ ਪੜ੍ਹੋ- ਇਸ ਜ਼ਿਲ੍ਹੇ ਦੇ 'ਆਮ ਆਦਮੀ ਕਲੀਨਿਕ' ਨੇ ਪੂਰੇ ਪੰਜਾਬ 'ਚ ਮਾਰੀ ਬਾਜ਼ੀ, CM ਮਾਨ ਨੇ ਖ਼ੁਦ ਕੀਤਾ ਸੀ ਉਦਘਾਟਨ

ਇਸ ਗੱਲ ਦਾ ਪਤਾ ਜਦੋਂ ਲੱਗਿਆ ਤਾਂ ਉਨ੍ਹਾਂ ਵਲੋਂ ਬਲਵਿੰਦਰ ਸਿੰਘ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮੁਢਲੀ ਸਹਾਇਤਾ ਦੇਣ ਮਗਰੋਂ ਫਰੀਦਕੋਟ ਹਸਪਤਾਲ ਭੇਜ ਦਿੱਤਾ , ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੇ ਦੋ ਬੱਚੇ ਹਨ। ਜਿਨ੍ਹਾਂ ਵਿੱਚੋਂ ਕੁੜੀ ਦਾ ਵਿਆਹ ਹੋ ਚੁੱਕਾ ਹੈ ਅਤੇ ਲੜਕੇ ਦਾ ਵਿਆਹ ਹਾਲੇ ਹੋਣਾ ਬਾਕੀ ਹੈ। ਥਾਣਾ ਸਦਰ ਦੇ ਏ.ਐੱਸ.ਆਈ. ਜੱਗਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਧਾਰਾ 174 ਦੀ ਕਾਰਵਾਈ ਉਪਰੰਤ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News