ਚਾਵਾਂ ਨਾਲ ਕਰਾਈ ਲਵ ਮੈਰਿਜ ਦਾ ਖੌਫ਼ਨਾਕ ਅੰਤ, ਪਤਨੀ ਤੋਂ ਦੁਖੀ ਮੁੰਡੇ ਨੇ ਕਰ ਲਈ ਖ਼ੁਦਕੁਸ਼ੀ

Monday, Aug 01, 2022 - 11:01 AM (IST)

ਚਾਵਾਂ ਨਾਲ ਕਰਾਈ ਲਵ ਮੈਰਿਜ ਦਾ ਖੌਫ਼ਨਾਕ ਅੰਤ, ਪਤਨੀ ਤੋਂ ਦੁਖੀ ਮੁੰਡੇ ਨੇ ਕਰ ਲਈ ਖ਼ੁਦਕੁਸ਼ੀ

ਤਪਾ ਮੰਡੀ(ਸ਼ਾਮ, ਗਰਗ) : ਸਥਾਨਕ ਮੰਡੀ ਦੇ ਇਕ ਨੌਜਵਾਨ ਵੱਲੋਂ ਪਤਨੀ ਤੋਂ ਤੰਗ-ਪ੍ਰੇਸ਼ਾਨ ਆ ਕੇ ਹਰੀਗੜ੍ਹ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਜਗਤਾਰ ਸਿੰਘ ਪੁੱਤਰ ਹਰਦਮ ਸਿੰਘ ਵਾਸੀ ਢਿੱਲਵਾਂ ਰੋਡ ਦਾਨਾ ਪੱਤੀ ਤਪਾ ਨੇ ਪੁਲਸ ਧਨੋਲਾ ਨੂੰ ਬਿਆਨ ਦਰਜ ਕਰਵਾਉਂਦਿਆਂ ਦੱਸਿਆ ਕਿ ਉਸ ਦਾ ਲੜਕਾ ਗੁਰਜਿੰਦਰ ਸਿੰਘ ਗੁਰੀ, ਜੋ ਤਪਾ ਵਿਖੇ ਫਾਸਟ ਫੂਡ ਦਾ ਕੰਮ ਕਰਦਾ ਸੀ ਅਤੇ ਇਥੋਂ ਦੀ ਹੀ ਕੁੜੀ ਨਾਲ ਲਵ ਮੈਰਿਜ ਕਰਵਾਈ ਸੀ। ਵਿਆਹ ਤੋਂ ਬਾਅਦ ਉਸ ਦੀ ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੇ ਮੁੰਡੇ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਏ।

ਇਹ ਵੀ ਪੜ੍ਹੋ- ਪੰਜਾਬ 'ਚ ਇਸ ਵਾਰ ਰੱਜ ਕੇ ਵਰ੍ਹਿਆ ਮਾਨਸੂਨ, 5 ਅਗਸਤ ਤੱਕ ਜਾਰੀ ਰਹੇਗਾ ਦੌਰ

ਇਸ ਸਬੰਧੀ 3-4 ਦਿਨ ਪਹਿਲਾਂ ਦੋਵਾਂ ਦਾ ਆਪਸੀ ਝਗੜਾ ਹੋ ਗਿਆ ਸੀ ਅਤੇ ਪਤਵੰਤਿਆਂ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰਹ, ਮੁੰਡੇ ਨੂੰ ਕਹਿਣ ਲੱਗੀ ਕਿ ਮੈਂ ਤੇਰੇ ਨਾਲ ਨਹੀਂ ਰਹਿਣਾ, ਤੂੰ ਮੈਨੂੰ 2 ਲੱਖ ਰੁਪਏ ਦੇ। ਉਨ੍ਹਾਂ ਦੱਸਿਆ ਕਿ ਨੂੰਹ ਵੱਲੋਂ ਉਕਸਾਉਣ ’ਤੇ ਉਨ੍ਹਾਂ ਦਾ ਮੁੰਡਾ 28 ਜੁਲਾਈ ਨੂੰ ਬਿਨਾਂ ਦੱਸੇ ਘਰੋਂ ਚਲਾ ਗਿਆ ਤਾਂ 2 ਦਿਨ ਬਾਅਦ ਪਤਾ ਲੱਗਾ ਕਿ ਉਨ੍ਹਾਂ ਦੇ ਮੁੰਡੇ ਦੀ ਲਾਸ਼ ਹਰੀਗੜ੍ਹ ਨਹਿਰ 'ਚੋਂ ਬਰਾਮਦ ਹੋਈ ਹੈ। ਜਿਸ ਨੂੰ ਬਾਹਰ ਕੱਢਵਾ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਲਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਧਨੋਲਾ ਪੁਲਸ ਨੇ ਨੂੰਹ ਅਤੇ ਹੋਰ ਪਰਿਵਾਰਕ ਮੈਂਬਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਲਾਸ਼ ਪੋਸਟਮਾਰਟਮ ਕਰਨ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News