ਨੇਪਾਲੀ ਨੌਜਵਾਨ ਨੇ ਫਾਹਾ ਲੈ ਕੀਤੀ ਖੁਦਕੁਸ਼ੀ

02/27/2020 3:51:08 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) – ਬਰਨਾਲਾ ’ਚ ਰਹਿ ਰਹੇ ਇਕ ਨੇਪਾਲੀ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਾਗਰ ਬਹਾਦਰ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਥਾਣਾ ਭਦੌੜ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਪੁਲਸ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਾਗਰ ਬਹਾਦਰ ਭਦੌੜ ਵਿਖੇ ਇਕ ਘਰ ’ਚ ਕੁੱਕ ਦੇ ਤੌਰ ’ਤੇ ਕੰਮ ਕਰਦਾ ਸੀ। ਬੀਤੇ ਦਿਨ ਜਦੋਂ ਉਹ ਆਪਣੇ ਕਮਰੇ ’ਚ ਸੀ ਤਾਂ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।


rajwinder kaur

Content Editor

Related News