ਸ਼ਿਵਰਾਤਰੀ ਦੇ ਮੱਦੇਨਜ਼ਰ ਪੁਲਸ ਹੋਈ ਮੁਸਤੈਦ, ਸ਼ਹਿਰ ਦੇ ਹੋਟਲਾਂ ਤੇ ਧਰਮਸ਼ਾਲਾਵਾਂ ਦੀ ਕੀਤੀ ਜਾਂਚ

02/20/2020 5:16:36 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਸ਼ਿਵਰਾਤਰੀ ਦੇ ਤਿਉਹਾਰ ਨੂੰ ਲੈ ਕੇ ਜ਼ਿਲਾ ਬਰਨਾਲਾ ਪੁਲਸ ਐਸ. ਐਸ. ਪੀ. ਸੰਦੀਪ ਗੋਇਲ ਦੀ ਅਗਵਾਈ ਵਿਚ ਪੂਰੀ ਤਰ੍ਹਾਂ ਨਾਲ ਮੁਸਤੈਦ ਹੋ ਗਈ ਹੈ। ਪੁਲਸ ਵੱਲੋਂ ਜਗ੍ਹਾ-ਜਗ੍ਹਾ 'ਤੇ ਜਨਤਕ ਥਾਂਵਾਂ ਦੀ ਚੈਕਿੰਗ ਕੀਤੀ ਗਈ। ਖੁਦ ਐਸ. ਐਸ. ਪੀ. ਸੰਦੀਪ ਗੋਇਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ। ਜ਼ਿਲਾ ਪੁਲਸ ਮੁਖੀ ਨੇ ਜਿੱਥੇ ਗੀਤਾ ਭਵਨ ਮੰਦਰ, ਸ਼ਿਵ ਮੰਦਰ ਰਾਮ ਬਾਗ, ਪੰਚਾਇਤੀ ਮੰਦਰ, ਸ਼ਿਵ ਮਠ ਧਾਮ ਅਤੇ ਪ੍ਰਾਚੀਨ ਸ਼ਿਵ ਮੰਦਰ, ਰੇਲਵੇ ਸਟੇਸ਼ਨ 'ਤੇ ਦਾ ਖੁਦ ਦੌਰਾ ਕੀਤਾ ਤੇ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ਲਿਆ, ਉਥੇ ਹੀ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਨੇ ਆਪਣੀ ਪੂਰੀ ਟੀਮ ਸਮੇਤ ਸ਼ਹਿਰ ਦੇ ਹੋਟਲਾਂ, ਧਰਮਸ਼ਾਲਾਵਾਂ ਤੇ ਮਹੇਸ਼ ਨਗਰ ਦੇ ਫਲੈਟਾਂ ਦੀ ਵੀ ਚੈਕਿੰਗ ਕੀਤੀ ਗਈ। ਇਸ ਵਾਰ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਪੁਲਸ ਵੱਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਕਿ ਕੋਈ ਸ਼ਰਾਰਤੀ ਅਨਸਰ ਸ਼ਿਵਰਾਤਰੀ ਵਾਲੇ ਦਿਨ ਕੋਈ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ। ਐਸ.ਪੀ ਰੁਪਿੰਦਰ ਭਾਰਦਵਾਜ ਵੀ ਖੁਦ ਮੰਦਰਾਂ ਵਿਚ ਜਾ ਕੇ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ਲੈ ਰਹੇ ਹਨ।

ਪੁਲਸ ਵਲੋਂ ਹੁੱਲੜਬਾਜਾ ਵਿਰੁੱਧ ਵੀ ਮੋਰਚਾ ਖੋਲਿਆ ਹੋਇਆ ਹੈ। ਬੀਤੀ ਰਾਤ ਸੀ.ਆਈ.ਏ ਸਟਾਫ ਬਰਨਾਲਾ ਤੇ ਸਿਟੀ ਬਰਨਾਲਾ ਦੀ ਪੁਲਸ ਨੇ ਸਾਂਝੇ ਤੌਰ 'ਤੇ ਆਪ੍ਰੇਸ਼ਨ ਚਲਾਇਆ। ਇਸ ਦੌਰਾਨ 4 ਵਿਅਕਤੀਆਂ ਨੂੰ ਹੁਲੜਬਾਜੀ ਕਰਦੇ ਹੋਏ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ। ਅੱਜ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।

cherry

This news is Content Editor cherry