ਬਰਨਾਲਾ : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਨੇ ਚੁੱਕਿਆ ਇਹ ਸਖ਼ਤ ਕਦਮ

05/05/2021 1:27:00 PM

ਬਰਨਾਲਾ (ਪੁਨੀਤ ਮਾਨ)-ਜ਼ਿਲ੍ਹੇ ’ਚ ਵਧ ਰਹੇ ਕੋਰੋਨਾ ਮਹਾਮਾਰੀ ਦੇ ਕਹਿਰ ਦਰਮਿਆਨ ਪੁਲਸ ਪ੍ਸ਼ਾਸਨ ਨੇ ਬਾਜ਼ਾਰਾਂ ’ਚ ਸੜਕਾਂ ਨੂੰ ਲੋਹੇ ਦੀਆਂ ਪਾਈਪਾਂ ਨਾਲ ਦੋ ਹਿੱਸਿਆਂ ’ਚ ਵੰਡਣਾ ਸ਼ੁਰੂ ਕਰ ਦਿੱਤਾ ਹੈ ਤਾਂ ਕਿ ਲੋਕ ਸਮਾਜਿਕ ਦੂਰੀ ਬਣਾਈ ਰੱਖਣ ਤੇ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਜ਼ਿਕਰਯੋਗ ਹੈ ਕਿ ਲੋਕ ਸਰਕਾਰ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪ੍ਰਵਾਹ ਕੀਤੇ  ਬਿਨਾਂ ਹੀ ਬਾਜ਼ਾਰਾਂ ’ਚ ਬਿਨਾਂ ਕਿਸੇ ਕੰਮ ਦੇ ਲੋਕ ਘੁੰਮਦੇ ਰਹਿੰਦੇ ਹਨ, ਜਿਸ ਨਾਲ ਲਾਕਡਾਊਨ ਦਾ ਕੋਈ ਅਸਰ ਨਹੀਂ ਰਹਿੰਦਾ। ਇਸੇ ਨੂੰ ਦੇਖਦਿਆਂ ਬਰਨਾਲਾ ਪੁਲਸ ਪ੍ਰਸ਼ਾਸਨ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ ਅਤੇ ਦੇਰ ਰਾਤ ਸਦਰ ਬਾਜ਼ਾਰ ਨੂੰ ਦੋ ਹਿੱਸਿਆਂ ’ਚ ਵੰਡ ਦਿੱਤਾ।

PunjabKesari

ਕੋਰੋਨਾ ਮਹਾਮਾਰੀ ਕਾਰਨ ਹੋ ਰਹੀ ਤਬਾਹੀ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਨਿੱਤ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਪਰ ਲੋਕਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਲਗਾਤਾਰ ਉਲੰਘਣਾ ਕੀਤੀ ਜਾ ਰਹੀ ਹੈ। ਬਰਨਾਲਾ ਪੁਲਸ ਪ੍ਰਸ਼ਾਸਨ ਨੇ ਲੋਕਾਂ ’ਤੇ ਸ਼ਿਕੰਜਾ ਕੱਸਣ ਲਈ ਤਾਂ ਕਿ ਉਹ ਬਿਨਾਂ ਕੰਮ ਤੋਂ ਬਾਹਰ ਨਾ ਘੁੰਮਣ, ਇਸ ਲਈ ਉਸ ਨੇ ਸਖਤ ਰਵੱਈਆ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਦੇਰ ਰਾਤ ਪੁਲਸ ਪ੍ਰਸ਼ਾਸਨ ਨੇ ਸਦਰ ਬਾਜ਼ਾਰ ਨੂੰ ਲੋਹੇ ਦੀਆਂ ਪਾਈਪਾਂ ਨਾਲ ਦੋ ਹਿੱਸਿਆਂ ’ਚ ਵੰਡਿਆ। ਬਾਜ਼ਾਰ ’ਚ ਲੋਹੇ ਦੀਆਂ ਪਾਈਪਾਂ ਅਤੇ ਬੈਰੀਕੇਡਸ ਲਾਏ ਗਏ। ਬਰਨਾਲਾ ਪੁਲਸ ਦੇ ਐੱਸ. ਐੱਚ. ਓ. ਲਖਵਿੰਦਰ ਸਿੰਘ ਨੇ ਕਿਹਾ ਕਿ ਬਾਜ਼ਾਰ ਨੂੰ ਦੋ ਹਿੱਸਿਆਂ ’ਚ ਵੰਡਿਆ ਗਿਆ ਹੈ ਤਾਂ ਕਿ ਲੋਕ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰਨ, ਜੇ ਫਿਰ ਵੀ ਲੋਕ ਨਾ ਮੰਨੇ ਤੇ ਸਮਾਜਿਕ ਦੂਰੀ ਦੇ ਨਿਯਮ ਤੇ ਹੋਰ ਹਦਾਇਤਾਂ ਦੀ ਪਾਲਣਾ ਨਾ ਕੀਤੀ ਤਾਂ ਸਖਤੀ ਵਰਤਦਿਆਂ ਕੇਸ ਦਰਜ ਕੀਤੇ ਜਾਣਗੇ।


Manoj

Content Editor

Related News