ਬਠਿੰਡਾ 'ਚ 5,005 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕ ਰਹੀ ਬਾਸਮਤੀ

10/11/2023 4:24:50 PM

ਬਠਿੰਡਾ - ਸਾਉਣੀ ਦੇ ਇਸ ਸੀਜ਼ਨ ਵਿੱਚ ਕਿਸਾਨ ਬੰਪਰ ਫ਼ਸਲ ਦੀ ਖਰੀਦ ਕਰ ਰਹੇ ਹਨ। ਬਾਸਮਤੀ ਦੀ ਅਗੇਤੀ ਕਿਸਮ ਪੂਸਾ 1509 ਬਠਿੰਡਾ ਵਿੱਚ 5,005 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕ ਰਹੀ ਹੈ। ਹੁਣ ਤੱਕ ਸੂਬੇ ਭਰ ਵਿੱਚ 5.13 ਲੱਖ ਮੀਟ੍ਰਿਕ ਟਨ ਬਾਸਮਤੀ ਦੀ ਔਸਤਨ ਕੀਮਤ 3,700 ਤੋਂ 3,800 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾ ਚੁੱਕੀ ਹੈ। ਪਿਛਲੇ ਸਾਲ ਇਹ ਫ਼ਸਲ ਔਸਤਨ 2700 ਤੋਂ 3000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਗਈ ਸੀ ਅਤੇ 4000 ਰੁਪਏ ਪ੍ਰਤੀ ਕੁਇੰਟਲ ਸਭ ਤੋਂ ਵੱਧ ਭਾਅ ਸੀ।

ਇਹ ਵੀ ਪੜ੍ਹੋ - ਇਜ਼ਰਾਈਲ-ਹਮਾਸ ਦੀ ਲੜਾਈ ਦੌਰਾਨ ਨਿਸ਼ਾਨੇ 'ਤੇ ਐਲੋਨ ਮਸਕ, ਈਯੂ ਨੇ ਜਾਰੀ ਕੀਤਾ ਸਖ਼ਤ ਆਦੇਸ਼

ਦੱਸ ਦੇਈਏ ਕਿ ਭਾਰਤ ਸਰਕਾਰ ਵੱਲੋਂ ਹਾਲ ਹੀ ਵਿੱਚ ਬਾਸਮਤੀ 'ਤੇ ਘੱਟੋ-ਘੱਟ ਨਿਰਯਾਤ ਮੁੱਲ (MEP) ਨੂੰ $850 ਪ੍ਰਤੀ ਟਨ ਤੱਕ ਘਟਾਉਣ ਦੇ ਐਲਾਨ ਤੋਂ ਬਾਅਦ ਇੱਕ ਉੱਪਰ ਵੱਲ ਰੁਝਾਨ ਦੇਖਿਆ ਗਿਆ ਹੈ। ਅਗਸਤ ਦੇ ਮਹੀਨੇ ਕੇਂਦਰ ਸਰਕਾਰ ਨੇ ਬਾਸਮਤੀ ਦੀ ਬਰਾਮਦ 'ਤੇ $1,200 ਪ੍ਰਤੀ ਟਨ ਦੀ ਐੱਮਈਪੀ ਲਗਾਈ ਸੀ। ਇਸ ਸਬੰਧ ਵਿੱਚ ਚੌਲ ਦੇ ਬਰਾਮਦਕਾਰਾਂ ਨੇ ਕਿਹਾ ਕਿ ਹਾਲਾਂਕਿ ਐੱਮਈਪੀ ਵਿੱਚ ਕੀਤੀ ਗਈ ਕਟੌਤੀ ਬਾਰੇ ਨੋਟੀਫਿਕੇਸ਼ਨ ਅੱਜ ਤੱਕ ਜਾਰੀ ਨਹੀਂ ਕੀਤਾ ਗਿਆ ਪਰ ਬਾਜ਼ਾਰ ਨੇ ਪਹਿਲਾਂ ਹੀ ਪ੍ਰਤੀਕਿਰਿਆ ਦਿੱਤੀ ਹੈ।

ਇਹ ਵੀ ਪੜ੍ਹੋ - ਘਰ ਲੈਣ ਦਾ ਸੁਫ਼ਨਾ ਹੋਵੇਗਾ ਸਾਕਾਰ, ਦੀਵਾਲੀ ਤੋਂ ਪਹਿਲਾਂ ਸਰਕਾਰ ਦੇਣ ਜਾ ਰਹੀ ਹੈ ਵੱਡਾ ਤੋਹਫ਼ਾ

ਸੂਤਰਾਂ ਅਨੁਸਾਰ ਮੰਡੀ ਬੋਰਡ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ 19 ਜ਼ਿਲ੍ਹਿਆਂ ਵਿੱਚ ਬਾਸਮਤੀ ਦੀ ਖਰੀਦ ਕੀਤੀ ਜਾ ਰਹੀ ਹੈ। ਸਾਉਣੀ ਦੇ ਇਸ ਸੀਜ਼ਨ ਵਿੱਚ ਫ਼ਸਲ ਦੀ ਗੁਣਵੱਤਾ ਵਧੀਆ ਰਹੀ ਹੈ। ਕੀਟਨਾਸ਼ਕਾਂ ਦੀ ਘੱਟ ਵਰਤੋਂ ਬਾਸਮਤੀ ਦੀ ਫ਼ਸਲ ਦੇ ਉੱਚ ਭਾਅ ਪਿੱਛੇ ਇੱਕ ਪ੍ਰਮੁੱਖ ਕਾਰਕ ਸੀ। ਇਸ ਸਾਲ ਹੁਣ ਤੱਕ ਮੰਡੀਆਂ ਵਿੱਚ ਕੁੱਲ 5.148 ਲੱਖ ਮੀਟ੍ਰਿਕ ਟਨ ਬਾਸਮਤੀ ਦੀ ਆਮਦ ਹੋਈ ਹੈ, ਜਦੋਂ ਕਿ ਪਿਛਲੇ ਸਾਲ ਇਹ 4.71 ਲੱਖ ਮੀਟ੍ਰਿਕ ਟਨ ਸੀ।

ਇਹ ਵੀ ਪੜ੍ਹੋ - Kailash Yatra: ਹੁਣ ਕੈਲਾਸ਼ ਵਿਊ ਪੁਆਇੰਟ 'ਤੇ ਪਹੁੰਚਣਾ ਹੋਵੇਗਾ ਸੌਖਾ, ਘੱਟ ਖ਼ਰਚ 'ਤੇ ਹੋਣਗੇ ਭੋਲੇ ਬਾਬਾ ਦੇ ਦਰਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News