15000 ਨਸ਼ੀਲੀ ਗੋਲੀਆਂ ਸਮੇਤ ਨੌਜਵਾਨ ਗ੍ਰਿਫਤਾਰ
Thursday, Mar 14, 2019 - 03:15 PM (IST)

ਬਠਿੰਡਾ(ਅਮਿਤ)— ਰਾਮਪੁਰਾ ਪੁਲਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੁਲਸ ਨੇ ਇਕ ਨੌਜਵਾਨ ਨੂੰ 15000 ਨਸ਼ੀਲੀ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ।
ਦਰਅਸਲ ਰਾਮਪੁਰਾ ਸਦਰ ਪੁਲਸ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੇ 2 ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਕੋਲ ਇਕ ਥੈਲਾ ਸੀ ਪਰ ਨੌਜਵਾਨ ਰੁਕਣ ਦੀ ਬਜਾਏ ਦੌੜ ਗਏ। ਪੁਲਸ ਨੇ ਪਿੱਛਾ ਕਰਦੇ ਹੋਏ ਇਕ ਨੌਜਵਾਨ ਨੂੰ 15000 ਨਸ਼ੀਲੀ ਗੋਲੀਆਂ ਸਮੇਤ ਗ੍ਰਿਫਤਾਰ ਕਰ ਲਿਆ, ਜਦਕਿ ਉਸ ਦਾ ਸਾਥੀ ਦੌੜਨ ਵਿਚ ਕਾਮਯਾਬ ਹੋ ਗਿਆ। ਪੁਲਸ ਨੇ ਉਕਤ ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਸ ਮੁਤਾਬਕ ਦੂਜੇ ਤਸਕਰ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਏਗਾ।