ਬਠਿੰਡਾ ਦੀ ਨਸ਼ਾ ਵਿਰੋਧੀ ਕਮੇਟੀ ਨੇ ਕਈ ਲੋਕਾਂ ਨੂੰ ਦਿੱਤੀ ਨਵੀਂ ਜ਼ਿੰਦਗੀ

02/17/2020 3:14:15 PM

ਬਠਿੰਡਾ (ਕੁਨਾਲ) : ਪੰਜਾਬ ਵਿਚ ਨਸ਼ਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਨਸ਼ੇ ਦੀ ਦਲਦਲ ਵਿਚ ਫਸੇ ਹੋਏ ਹਨ। ਇਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਬਠਿੰਡਾ ਦੇ ਕੁੱਝ ਨੌਜਵਾਨਾਂ ਵੱਲੋਂ ਇਕ ਨਸ਼ਾ ਵਿਰੋਧੀ ਕਮੇਟੀ ਬਣਾਈ ਗਈ ਹੈ, ਜੋ ਪਿਛਲੇ 3 ਸਾਲਾਂ ਵਿਚ ਹਜ਼ਾਰਾਂ ਦੇ ਕਰੀਬ ਨੌਜਵਾਨਾਂ ਨੂੰ ਨਸ਼ਾ ਮੁਕਤ ਬਣਾ ਚੁੱਕੀ ਹੈ। ਪੰਜਾਬ ਭਰ 'ਚ ਇਸ ਟੀਮ ਵੱਲੋਂ 2,000 ਲੋਕਾਂ ਨੂੰ ਨਸ਼ੇ ਦੇ ਚੁੰਗਲ 'ਚੋਂ ਬਾਹਰ ਕੱਢਿਆ ਗਿਆ ਹੈ, ਜਦੋਂ ਕਿ ਬਠਿੰਡਾ 'ਚ 100 ਨੌਜਵਾਨਾਂ ਨੂੰ ਇਸ ਤੋਂ ਨਿਜਾਤ ਦਿਵਾਈ ਹੈ।

ਗੱਲਬਾਤ ਕਰਦਿਆਂ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਸ਼ੇ ਦੀ ਦਲਦਲ ਵਿਚ ਫਸੇ ਲੋਕਾਂ ਦਾ ਆਯੁਵੈਦਿਕ ਦਵਾਈਆਂ ਨਾਲ ਬਿਲਕੁੱਲ ਮੁਫਤ ਇਲਾਜ ਕੀਤਾ ਜਾਂਦਾ ਹੈ ਅਤੇ ਹੁਣ ਤੱਕ ਕਈ ਨੌਜਵਾਨ ਨਸ਼ਿਆਂ ਤੋਂ ਤੋਬਾ ਕਰ ਚੁੱਕੇ ਹਨ। ਪ੍ਰਸ਼ਾਸਨ ਵੱਲੋਂ ਜਿੱਥੇ ਕਮੇਟੀ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਉਥੇ ਹੀ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਕਮੇਟੀ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਨਸ਼ਿਆਂ 'ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਸ਼ਾ ਸ਼ਰ੍ਹੇਆਮ ਵਿੱਕਦਾ ਹੈ ਤਾਂ ਹੀ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਫਸ ਰਹੇ ਹਨ।


cherry

Content Editor

Related News