ਏ. ਟੀ. ਐੱਮ. ਲੁੱਟਣ ਦੀ ਅਸਫਲ ਕੋਸ਼ਿਸ਼, ਕੱਟਦੇ ਹੋਏ ਲੱਗੀ ਅੱਗ
Monday, Nov 18, 2019 - 10:03 AM (IST)
![ਏ. ਟੀ. ਐੱਮ. ਲੁੱਟਣ ਦੀ ਅਸਫਲ ਕੋਸ਼ਿਸ਼, ਕੱਟਦੇ ਹੋਏ ਲੱਗੀ ਅੱਗ](https://static.jagbani.com/multimedia/2019_11image_10_03_500902817untitled.jpg)
ਬਠਿੰਡਾ (ਵਰਮਾ) : ਐਤਵਾਰ ਸਵੇਰੇ ਕਰੀਬ 6.30 ਵਜੇ ਅਣਪਛਾਤੇ ਚੋਰਾਂ ਨੇ ਭੱਟੀ ਰੋਡ ਸਥਿਤ ਐੱਸ. ਬੀ. ਆਈ. ਬੈਂਕ ਦੇ ਏ. ਟੀ. ਐੱਮ. ਨੂੰ ਕੱਟ ਕੇ ਉਸਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਚੋਰ ਵਾਰਦਾਤ ਨੂੰ ਅੰਜਾਮ ਦੇਣ 'ਚ ਸਫਲ ਨਹੀਂ ਹੋ ਸਕੇ ਪਰ ਏ. ਟੀ. ਐੱਮ. ਮਸ਼ੀਨ ਨੂੰ ਕੱਟਣ ਸਮੇਂ ਉਸ 'ਚ ਲੱਗੀ ਅੱਗ ਤੋਂ ਬਾਅਦ ਮੁਲਜ਼ਮ ਏ. ਟੀ. ਐੱਮ. ਰੂਮ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਡੀ. ਵੀ. ਆਰ. ਚੋਰੀ ਕਰ ਕੇ ਮੌਕੇ ਤੋਂ ਫਰਾਰ ਹੋ ਗਏ, ਤਾਂਕਿ ਉਨ੍ਹਾਂ ਦੀ ਪਛਾਣ ਨਾ ਹੋ ਸਕੇ। ਉਧਰ ਏ. ਟੀ. ਐੱਮ. 'ਚ ਲੱਗੀ ਅੱਗ ਤੋਂ ਬਾਅਦ ਨਿਕਲਦੇ ਧੂੰਏ ਨੂੰ ਦੇਖ ਕੇ ਰਾਹਗੀਰਾਂ ਨੇ ਮਾਮਲੇ ਦੀ ਜਾਣਕਾਰੀ ਪੁਲਸ ਕੰਟਰੋਲ ਰੂਮ ਅਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ।
ਇਸ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਵਿਭਾਗ ਦੀ ਗੱਡੀ ਨੇ ਅੱਗ ਨੂੰ ਬੁਝਾਇਆ, ਜਿਸ ਤੋਂ ਬਾਅਦ ਪਤਾ ਲੱਗਾ ਕਿ ਏ. ਟੀ. ਐੱਮ. ਨੂੰ ਕੱਟ ਕੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਇੰਸਪੈਕਟਰ ਰਵਿੰਦਰ ਸਿੰਘ ਪੁਲਸ ਟੀਮ ਨਾਲ ਘਟਨਾ ਸਥਾਨ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਆਸ-ਪਾਸ ਦੇ ਘਰਾਂ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਚੈਕ ਕੀਤੀ ਗਈ ਹੈ, ਤਾਂਕਿ ਚੋਰਾਂ ਬਾਰੇ ਕੋਈ ਸੁਰਾਗ ਮਿਲ ਸਕੇ।