ਅਸ਼ਵਨੀ ਸ਼ਰਮਾ ਨੇ ਬਠਿੰਡਾ ''ਚ ਵਰਕਰਾਂ ਨਾਲ ਕੀਤੀ ਮੀਟਿੰਗ, ਵਿਰੋਧੀਆਂ ''ਤੇ ਵਿੰਨ੍ਹੇ ਨਿਸ਼ਾਨੇ

02/18/2020 1:22:07 PM

ਬਠਿੰਡਾ (ਕੁਨਾਲ) : ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਬਠਿੰਡਾ ਪਹੁੰਚੇ। ਪੰਜਾਬ ਪ੍ਰਧਾਨ ਵਜੋਂ ਚੁਣੇ ਜਾਣ ਤੋਂ ਬਾਅਦ ਅਸ਼ਵਨੀ ਸ਼ਰਮਾ ਦੀ ਬਠਿੰਡਾ 'ਚ ਇਹ ਪਹਿਲੀ ਫੇਰੀ ਸੀ। ਮੀਟਿੰਗ ਦੌਰਾਨ ਅਸ਼ਵਨੀ ਸ਼ਰਮਾ ਨੇ ਜਿਥੇ ਵਰਕਰਾਂ ਨੂੰ 2022 ਦੀਆਂ ਚੋਣਾਂ ਲਈ ਲਾਮਬੱਧ ਕੀਤਾ। ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਰੋਧੀਆਂ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ।


ਅਸ਼ਵਨੀ ਸ਼ਰਮਾ ਨੇ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਜਿੱਤ 'ਤੇ ਬੋਲਦਿਆਂ ਕਿਹਾ ਕਿ 'ਆਪ' ਦੀ ਦਿੱਲੀ 'ਚ ਹੋਈ ਜਿੱਤ ਦਾ ਪੰਜਾਬ 'ਤੇ ਕੋਈ ਅਸਰ ਨਹੀਂ ਪਵੇਗਾ, ਕਿਉਂਕਿ ਪੰਜਾਬ ਤੇ ਦਿੱਲੀ ਦੇ ਹਾਲਾਤ ਵੱਖ ਹਨ। ਉਨ੍ਹਾਂ ਸਪਸ਼ੱਟ ਕੀਤਾ ਕਿ ਪੰਜਾਬ 'ਚ ਭਾਜਪਾ ਮਜ਼ਬੂਤ ਹੈ ਤੇ ਸਹਿਯੋਗੀ ਪਾਰਟੀ ਅਕਾਲੀ ਦਲ ਨਾਲ ਮਿਲ ਕੇ ਪੰਜਾਬ ਲਈ ਕੰਮ ਕੀਤਾ ਜਾਵੇਗਾ। ਉਥੇ ਹੀ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਵਾਂਗ ਝੂਠ ਬੋਲਣਾ ਸਿੱਖ ਲਿਆ ਹੈ ਪਰ ਆਉਣ ਵਾਲੀਆਂ ਚੋਣਾਂ 'ਚ ਉਨ੍ਹਾਂ ਦਾ ਝੂਠ ਨਹੀਂ ਚੱਲੇਗਾ। ਅਸ਼ਵਨੀ ਸ਼ਰਮਾ ਨੇ ਤਾਂ ਦੋਵਾਂ ਵਿਰੋਧੀਆਂ ਪਾਰਟੀਆਂ ਨੂੰ ਨਕਾਰਦੇ ਹੋਏ 2022 ਦੀਆਂ ਚੋਣਾਂ 'ਚ ਭਾਜਪਾ ਦੀ ਜਿੱਤ ਦਾ ਦਾਅਵਾ ਕਰ ਦਿੱਤਾ। ਫਿਲਹਾਲ ਪੰਜਾਬ ਦੀ ਆਵਾਮ ਭਾਜਪਾ 'ਤੇ ਕਿੰਨਾ ਭਰੋਸਾ ਕਰਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

cherry

This news is Content Editor cherry