25 ਕਰੋੜ ਦੀ ਠੱਗੀ ਦੇ ਦੋਸ਼ ''ਚ ਕੰਪਨੀ ਦੇ 7 ਮੈਂਬਰ ਨਾਮਜ਼ਦ

10/14/2019 10:25:59 AM

ਬਠਿੰਡਾ (ਸੁਖਵਿੰਦਰ) : ਕੈਂਟ ਪੁਲਸ ਨੇ ਖੁੰਭਾਂ ਦੀ ਖੇਤੀ ਕਰਨ ਦੇ ਨਾਂ 'ਤੇ ਲੋਕਾਂ ਨਾਲ 25 ਕਰੋੜ ਦੀ ਠੱਗੀ ਕਰਨ ਵਾਲੀ ਕੰਪਨੀ ਦੇ ਮਾਲਕ ਸਮੇਤ 7 ਮੈਂਬਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ ਪਰ ਅਜੇ ਤੱਕ ਕਿਸੇ ਵਿਅਕਤੀ ਦੀ ਗ੍ਰਿਫਤਾਰੀ ਨਹੀਂ ਹੋ ਸਕੀ।

ਜਾਣਕਾਰੀ ਅਨੁਸਾਰ ਇਨਸਾਫ਼ ਦੀ ਲਹਿਰ ਖਾਤੇਦਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਭੇਜ ਸਿੰਘ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਕੁਝ ਵਿਅਕਤੀਆਂ ਵੱਲੋਂ ਇਕ ਕੰਪਨੀ ਬਣਾਈ ਹੋਈ ਹੈ ਜੋ ਖੁੰਭਾਂ ਦੀ ਖੇਤੀ ਕਰ ਕੇ ਵੱਧ ਮੁਨਾਫ਼ਾ ਦੇਣ ਦੇ ਨਾਂ 'ਤੇ ਲੋਕਾਂ ਤੋਂ ਪੈਸੇ ਲੈ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਸੀ ਕਿ ਉਕਤ ਵਿਅਕਤੀਆਂ ਵੱਲੋਂ ਭੋਲੇ-ਭਾਲੇ ਲੋਕਾਂ ਨਾਲ 25 ਕਰੋੜ ਦੀ ਠੱਗੀ ਕੀਤੀ ਹੈ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਵੱਲੋਂ ਉਕਤ ਮਾਮਲੇ ਦੀ ਪੜਤਾਲ ਕਰ ਕੇ ਕੰਪਨੀ ਦੇ ਅਮਰਜੀਤ ਸਿੰਘ, ਰਾਮ ਸਿੰਘ, ਸੁੰਦਰੀ ਵਾਸੀ ਦੋਦਾ, ਨਵਜੀਤ ਸਿੰਘ ਵਾਸੀ ਢੋਲੇਵਾਲ, ਵਿਜੇ ਨੇਗੀ, ਪ੍ਰਵੀਨ ਰਾਣੀ, ਕ੍ਰਿਸ਼ਨ ਸਿੰਘ ਵਾਸੀ ਪਿੰਡ ਮਹਿਮਾ ਭਗਵਾਨਾ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।


cherry

Content Editor

Related News