ਕੋਰੋਨਾ ਨਾਲ 3 ਲੋਕਾਂ ਦੀ ਮੌਤ

01/27/2021 3:37:52 PM

ਬਠਿੰਡਾ (ਵਰਮਾ)–ਬਠਿੰਡਾ ਨਾਲ ਸਬੰਧਤ ਤਿੰਨ ਕੋਰੋਨਾ ਪਾਜ਼ੇਟਿਵ ਲੋਕਾਂ ਦੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋ ਗਈ। ਸਾਰਿਆਂ ਦਾ ਅੰਤਿਮ ਸੰਸਕਾਰ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋ ਕੀਤਾ ਗਿਅਾ।ਜਾਣਕਾਰੀ ਅਨੁਸਾਰ ਬਠਿੰਡਾ ਦੇ ਗੁਰੂ ਤੇਗ ਬਹਾਦਰ ਨਗਰ ਵਾਸੀ ਇਕ ਵਿਅਕਤੀ ਨੂੰ ਉਸਦੇ ਪਰਿਵਾਰ ਵਲੋਂ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਸਦੀ ਮੌਤ ਹੋ ਗਈ। ਇਸ  ਤਰ੍ਹਾਂ 47 ਸਾਲਾ ਗੁਲਾਬਗੜ੍ਹ ਵਾਸੀ ਇਕ ਵਿਅਕਤੀ ਨੂੰ ਉਸਦੇ ਪਰਿਵਾਰ ਵਲੋਂ ਹਸਪਤਾਲ ਪਹੁੰਚਾਇਆ ਸੀ ਜਿਸ ਤੋਂ ਬਾਅਦ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਭੇਜ ਦਿੱਤਾ।

ਜਿੱਥੇ ਉਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਤੋਂ ਇਲਾਵਾ 62 ਸਾਲਾ ਗੁਰੂਸਰ ਭਗਤਾ ਵਾਸੀ ਇਕ ਵਿਅਕਤੀ ਨੂੰ ਉਸਦੇ ਪਰਿਵਾਰ ਵਲੋਂ 25 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਦ਼ਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ 27 ਜਨਵਰੀ ਨੂੰ ਦਮ ਤੋੜ ਦਿੱਤਾ। ਉਕਤ ਮੌਤਾਂ ਦੀ ਸੂਚਨਾ ਮਿਲਣ 'ਤੇ ਸਹਾਰਾ ਵਰਕਰਾਂ ਜੱਗਾ ਸਹਾਰਾ,ਮਨੀਕਰਨ ਸ਼ਰਮਾ,ਗੌਰਵ ਕੁਮਾਰ,ਗੋਤਮ ਗੋਇਲ ਅਤੇ ਹੋਰ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਬਠਿੰਡਾ ਪਹੁੰਚਾਇਆ ਅਤੇ ਵੱਖ-ਵੱਖ ਸਮਸਾਨਘਾਟਾਂ ਵਿਚ ਉਨ੍ਹਾਂ ਦੇ ਪਰਿਵਾਰਾਂ ਦੀ ਮੌਜੂਦਗੀ ਵਿਚ ਅੰਤਿਮ ਸੰਸਕਾਰ ਕੀਤਾ।


Shyna

Content Editor

Related News