ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ : DC

01/16/2020 1:24:41 PM

ਬਠਿੰਡਾ (ਵਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਪੇਸ਼ਕਸ਼ ਡਿਜੀਟਲ ਅਜਾਇਬ ਘਰ ਦੇ ਬੁੱਧਵਾਰ ਨੂੰ ਪਹਿਲੇ ਦਿਨ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਿਰਕਤ ਕਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਤੇ ਫ਼ਲਸਫੇ ਨੂੰ ਜਾਣਿਆ। ਡਿਜੀਟਲ ਮਿਊਜ਼ੀਅਮ ਦੇ ਉਦਘਾਟਨ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਬੀ. ਸ਼੍ਰੀਨਿਵਾਸਨ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਲਾਈਟ ਅਤੇ ਸਾਊਂਡ ਨਾਲ ਲੈਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਦਰਸਾਉਂਦੀਆਂ ਝਲਕੀਆਂ ਵੇਖੀਆਂ ਅਤੇ ਸਮੂਹ ਜ਼ਿਲਾ ਵਾਸੀਆਂ ਨੂੰ ਪਰਿਵਾਰ ਸਮੇਤ ਇਸ ਪੇਸ਼ਕਸ਼ ਦਾ ਆਨੰਦ ਮਾਨਣ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅ 16 ਅਤੇ 17 ਜਨਵਰੀ ਨੂੰ ਸ਼ਾਮ 6 ਵਜੇ ਤੋਂ 6.45 ਅਤੇ 7.30 ਵਜੇ ਤੋਂ 8.15 ਵਜੇ ਤੱਕ ਦੋ ਸ਼ੋਅ ਵੀ ਹੋਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਆਲੌਕਿਕ ਪੇਸ਼ਕਾਰੀਆਂ ਵੇਖਣ ਦਾ ਮੌਕਾ ਬਹੁਤ ਹੀ ਘੱਟ ਮਿਲਦਾ ਹੈ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਸਾਰਿਆਂ ਨੂੰ ਗੁਰੂ ਨਾਨਕ ਦੇਵ ਥਰਮਲ ਗਰਾਊਂਡ ਵਿਖੇ ਲਾਏ ਗਏ ਡਿਜੀਟਲ ਮਿਊਜ਼ੀਅਮ ਤੇ ਲਾਇਟ ਐਂਡ ਸਾਊਂਡ ਸ਼ੋਅ 'ਚ ਜ਼ਰੂਰ ਸ਼ਿਰਕਤ ਕਰਨੀ ਚਾਹੀਦੀ ਹੈ। ਬੁੱਧਵਾਰ ਨੂੰ ਪਹਿਲੇ ਦਿਨ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਪੰਜਾਬ ਸਰਕਾਰ ਦੀ ਇਸ ਪੇਸ਼ਕਾਰੀ ਨੂੰ ਸਰਾਹਿਆ ਗਿਆ। ਇਸ ਮੌਕੇ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕੇ. ਕੇ. ਅਗਰਵਾਲ, ਪਵਨ ਮਾਨੀ, ਅਸ਼ੋਕ ਪ੍ਰਧਾਨ ਆਦਿ ਹਾਜ਼ਰ ਸਨ।

cherry

This news is Content Editor cherry