ਨਸ਼ੇ ਵਾਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ 1 ਵਿਅਕਤੀ ਗ੍ਰਿਫਤਾਰ

5/21/2020 2:02:07 PM

ਬਠਿੰਡਾ (ਸੁਖਵਿੰਦਰ) : ਕੈਂਟ ਪੁਲਸ ਨੇ ਪਿੰਡ ਗੋਬਿੰਦਪੁਰਾ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਵੱਡੀ ਮਾਤਰਾ 'ਚ ਨਸ਼ੇ ਵਾਲੀਆਂ ਗੋਲੀਆਂ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਸ ਵਲੋਂ ਗੋਬਿੰਦਪੁਰਾ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵਲੋਂ ਮੋਟਰਸਾਈਕਲ ਸਵਾਰ ਗਿਆਨ ਖਾਂ ਵਾਸੀ ਗੋਬਿੰਦਪੁਰਾ ਨੂੰ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮ ਕੋਲੋਂ 9 ਨਸ਼ੇ ਵਾਲੀਆਂ ਸ਼ੀਸ਼ੀਆਂ, 90 ਨਸ਼ੇ ਵਾਲੀਆਂ ਗੋਲੀਆਂ ਕੈਰੀਸੋਮਾ, 5 ਗ੍ਰਾਮ ਹੈਰੋਇਨ ਅਤੇ 20790 ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ 'ਚ ਪਰਤਣ ਲੱਗੀਆਂ ਰੌਣਕਾਂ (ਤਸਵੀਰਾਂ)ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Baljeet Kaur

Content Editor Baljeet Kaur