ਬਠਿੰਡਾ ''ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

09/24/2021 2:38:34 PM

ਬਠਿੰਡਾ (ਕੁਨਾਲ ਬਾਂਸਲ): ਬਠਿੰਡਾ ਦੇ ਗੁਨਿਆਣਾ ਰੋਡ ’ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦੇ ਉਪਰ ਬਣੀ ਯੂਨੀਅਨ ਬੈਂਕ ਦੀ ਬਿਲਡਿੰਗ ’ਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਅੱਗ ’ਚ ਫਰਨੀਚਰ ਕੰਪਿਊਟਰ ਆਦਿ ਸਾਮਾਨ ਸਾਰਾ ਸੜ ਕੇ ਸੁਆਹ ਹੋ ਗਿਆ। ਫ਼ਿਲਹਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਪਹੁੰਚੇ ਐੱਸ.ਐੱਸ.ਪੀ. ਨੇ ਕਿਹਾ ਕਿ ਜਿਵੇਂ ਹੀ ਸੂਚਨਾ ਮਿਲੀ ਪੁਲਸ ਅਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਘਟਨਾ ਵਾਲੀ ਥਾਂ ’ਤੇ ਪਹੁੰਚ ਗਈਆਂ। 4 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ’ਤੇ ਕਾਬੂ ਪਾਇਆ ਗਿਆ ਹੈ। 

PunjabKesari

ਉੱਥੇ ਬੈਂਕ ਪ੍ਰਬੰਧਕ ਨੇ ਦੱਸਿਆ ਕਿ ਬੈਂਕ ਦੇ ਸਫ਼ਾਈ ਕਰਮਚਾਰੀ ਵਲੋਂ ਸੂਚਿਤ ਕੀਤਾ ਗਿਆ ਕਿ ਬੈਂਕ ਦੇ ਕਾਨਫਰੰਸ ਹਾਲ ’ਚੋਂ ਧੂੰਆ ਨਿਕਲ ਰਿਹਾ ਹੈ, ਜਿਸ ਦੇ ਬਾਅਦ ’ਚ ਫਰਨੀਚਰ ਅਤੇ ਕੰਪਿਊਟਰ ਵੀ ਅੱਗ ਦੀ ਲਪੇਟ ’ਚ ਆ ਗਏ ਅਤੇ ਅੱਗ ਤੇਜ਼ੀ ਨਾਲ ਵੱਧ ਗਈ। ਫ਼ਿਲਹਾਲ ਕੜੀ ਮਸ਼ਕਤ ਦੇ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। 


Shyna

Content Editor

Related News