ਬਠਿੰਡਾ ''ਚ ਹੋਇਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ

12/09/2019 11:18:35 AM

ਬਠਿੰਡਾ (ਪਰਮਿੰਦਰ) : ਜ਼ਿਲਾ ਪ੍ਰਸ਼ਾਸਨ ਵਲੋਂ ਡੀ. ਸੀ. ਬੀ. ਸ਼੍ਰੀਨਿਵਾਸਨ ਦੀ ਅਗਵਾਈ 'ਚ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਗੋਨਿਆਣਾ ਰੋਡ 'ਤੇ ਸਥਿਤ ਝੀਲ ਨੰਬਰ-2 'ਤੇ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਹੁੰਚੇ।

PunjabKesari

ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਨਾਲ ਰੌਚਕ ਅੰਦਾਜ਼ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਦਾ ਬਹੁਤ ਵੱਡਾ ਉਪਰਾਲਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਸਾਨੂੰ ਸਾਰਿਆਂ ਨੂੰ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ। ਕਰੀਬ 45-45 ਮਿੰਟ ਦੇ ਸ਼ੋਅ ਇਸ ਪ੍ਰੋਗਰਾਮ ਦੌਰਾਨ ਦਿਖਾਏ ਗਏ। ਸ਼ਾਮ 6.30 ਵਜੇ ਸ਼ੁਰੂ ਹੋਏ ਇਨ੍ਹਾਂ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ 'ਚ ਲੋਕਾਂ ਦੀ ਸ਼ਮੂਲੀਅਤ ਰਹੀ। ਡੀ. ਸੀ. ਨੇ ਦੱਸਿਆ ਕਿ ਇਹ ਸ਼ੋਅ ਇਸ ਤਰੀਕੇ ਨਾਲ ਕੱਲ ਸੋਮਵਾਰ ਨੂੰ ਵੀ ਇਸ ਸਮੇਂ ਅਨੁਸਾਰ ਦਿਖਾਏ ਜਾਣਗੇ।

PunjabKesari

ਇਸ ਮੌਕੇ ਐੱਸ. ਐੱਸ. ਪੀ. ਡਾ. ਨਾਨਕ ਸਿੰਘ, ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਐੱਸ. ਡੀ. ਐੱਮ. ਬਠਿੰਡਾ ਅਮਰਿੰਦਰ ਸਿੰਘ ਟਿਵਾਨਾ, ਤਹਿਸੀਲਦਾਰ ਬਠਿੰਡਾ ਸੁਖਵੀਰ ਸਿੰਘ ਬਰਾੜ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਇੰਪਰੂਵਮੈਂਟ ਟਰੱਸਟ ਚੇਅਰਮੈਨ ਕੇ. ਕੇ. ਅਗਰਵਾਲ, ਪਵਨ ਮਾਨੀ, ਮੋਹਨ ਲਾਲ ਝੁੰਬਾ, ਰਾਜਨ ਗਰਗ ਆਦਿ ਮੌਜੂਦ ਸਨ।

PunjabKesari


cherry

Content Editor

Related News