ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 4 ਗ੍ਰਿਫ਼ਤਾਰ

02/10/2020 1:25:14 PM

ਬਠਿੰਡਾ (ਵਰਮਾ) : ਜ਼ਿਲਾ ਪੁਲਸ ਤੇ ਸੀ. ਆਈ. ਏ. ਸਟਾਫ਼-2 ਨੇ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਖਿਲਾਫ਼ ਵੱਖ-ਵੱਖ ਥਾਣਿਆਂ 'ਚ ਕੇਸ ਦਰਜ ਕਰ ਲਏ ਗਏ ਹਨ। ਜਾਣਕਾਰੀ ਅਨੁਸਾਰ ਥਾਣਾ ਥਰਮਲ ਪੁਲਸ ਦੇ ਸਹਾਇਕ ਥਾਣੇਦਾਰ ਮੋਹਨ ਸਿੰਘ ਨੇ ਥਰਮਲ ਦੀ ਝੀਲ ਨੰਬਰ-1 ਨਜ਼ਦੀਕ ਨਾਕਾਬੰਦੀ ਦੌਰਾਨ ਦੋਸ਼ੀ ਹਰਪ੍ਰੀਤ ਸਿੰਘ ਵਾਸੀ ਬਲਾਹੜ ਵਿੰਝੂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਉਸ ਦੇ ਕਬਜ਼ੇ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਸ਼ੀ ਖਿਲਾਫ਼ ਥਾਣਾ ਥਰਮਲ 'ਚ ਕੇਸ ਦਰਜ ਕਰ ਲਿਆ ਗਿਆ ਹੈ।

ਇਸੇ ਤਰ੍ਹਾਂ ਸੀ. ਆਈ. ਏ. ਸਟਾਫ਼-2 ਦੇ ਐੱਸ. ਆਈ. ਜਗਰੂਪ ਸਿੰਘ ਨੇ ਜੱਸੀ ਪੌ ਵਾਲੀ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ, ਜਿਸ 'ਚ ਦੋਸ਼ੀ ਅਰਵਿੰਦਰ ਸਿੰਘ ਵਾਸੀ ਬਠਿੰਡਾ ਸਵਾਰ ਸੀ। ਤਲਾਸ਼ੀ ਦੌਰਾਨ ਪੁਲਸ ਨੇ ਦੋਸ਼ੀ ਤੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਪੁਲਸ ਨੇ ਉਸ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਸ਼ੀ ਕਾਰਾਂ ਦੀ ਖਰੀਦੋ ਫਰੋਖਤ ਕਰਦਾ ਸੀ। ਇਕ ਹੋਰ ਮਾਮਲੇ 'ਚ ਥਾਣਾ ਸਦਰ ਬਠਿੰਡਾ ਪੁਲਸ ਦੇ ਸਹਾਇਕ ਥਾਣੇਦਾਰ ਜੱਗਾ ਸਿੰਘ ਨੇ ਪਿੰਡ ਨਰੂਆਣਾ ਦੇ ਨਜ਼ਦੀਕ ਇਕ ਮੋਟਰਸਾਈਕਲ 'ਤੇ ਸਵਾਰ 2 ਲੋਕਾਂ ਗੁਰਦੀਪ ਸਿੰਘ ਵਾਸੀ ਕੋਟਸ਼ਮੀਰ ਤੇ ਜਗਸੀਰ ਸਿੰਘ ਵਾਸੀ ਸੰਗਤ ਖੁਰਦ ਨੂੰ ਰੋਕਿਆ। ਪੁਲਸ ਨੇ ਦੋਸ਼ੀਆਂ ਕੋਲੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਹਰਿਆਣਾ ਮਾਰਕਾ ਬਰਾਮਦ ਕੀਤੀ। ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


cherry

Content Editor

Related News