ਹੈਰੋਇਨ ਦੀ ਸਮੱਗਲਿੰਗ ''ਚ ਪੀ. ਆਰ. ਟੀ. ਸੀ. ਦਾ ਸਾਬਕਾ ਡਰਾਈਵਰ ਗ੍ਰਿਫਤਾਰ

11/10/2019 10:17:50 AM

ਬਠਿੰਡਾ (ਵਰਮਾ) : ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਦੇ ਮਾਮਲੇ ਵਧਦੇ ਜਾ ਰਹੇ ਹਨ, ਜਿਸ 'ਚ ਹੁਣ ਹਰ ਵਰਗ ਦੇ ਲੋਕ ਸ਼ਾਮਲ ਹੋ ਰਹੇ ਹਨ। ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਦਿੱਲੀ ਦੇ ਇਕ ਨਾਇਜੀਰੀਅਨ ਤੋਂ ਹੈਰੋਇਨ ਅਤੇ ਨਸ਼ੇ ਵਾਲੀ ਦਵਾਈ ਲਿਆ ਕੇ ਉਸ ਦੀ ਸਮੱਗਲਿੰਗ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਫੜਿਆ ਗਿਆ ਮੁਲਜ਼ਮ ਪੀ. ਆਰ. ਟੀ. ਸੀ. 'ਚ ਅਸਥਾਈ ਡਰਾਈਵਰ ਸੀ, ਜਿਸ ਨੂੰ ਕਰੀਬ ਦੋ ਮਹੀਨੇ ਪਹਿਲਾਂ ਨੌਕਰੀ ਤੋਂ ਹਟਾ ਦਿੱਤਾ ਗਿਆ ਸੀ। ਉਸ ਤੋਂ ਬਾਅਦ ਮੁਲਜ਼ਮ ਰਛਪਾਲ ਸਿੰਘ ਉਰਫ ਪਾਲਾ ਵਾਸੀ ਮੰਡੀ ਕਲਾਂ ਨੇ ਨਸ਼ਾ ਸਮੱਗਲਿੰਗ ਸ਼ੁਰੂ ਕਰ ਦਿੱਤੀ।

ਐੱਸ. ਟੀ. ਐੱਫ. ਨੇ ਫੜੇ ਗਏ ਮੁਲਜ਼ਮ ਤੋਂ 60 ਗ੍ਰਾਮ ਹੈਰੋਇਨ ਅਤੇ 30 ਨਸ਼ੇ ਵਾਲੀਆਂ ਸ਼ੀਸ਼ੀਆਂ ਅਤੇ 300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਥਾਣਾ ਕੋਤਵਾਲੀ 'ਚ ਮਾਮਲਾ ਦਰਜ ਕੀਤਾ ਹੈ। ਐੱਸ. ਟੀ. ਐੱਫ. ਬਠਿੰਡਾ ਦੇ ਡੀ. ਐੱਸ. ਪੀ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ ਐੱਸ. ਟੀ. ਐੱਫ. ਇੰਚਾਰਜ ਗੁਰਵਿੰਦਰ ਸਿੰਘ ਦੀ ਅਗਵਾਈ 'ਚ ਪੁਲਸ ਟੀਮ ਬੱਸ ਸਟੈਂਡ ਦੀ ਬੈਂਕ ਸਾਈਡ ਗਸ਼ਤ ਕਰ ਰਹੀ ਸੀ। ਇਸ ਦੌਰਾਨ ਐੱਸ. ਟੀ. ਐੱਫ. ਟੀਮ ਨੇ ਸ਼ੱਕ ਦੇ ਆਧਾਰ 'ਤੇ ਬਾਈਕ 'ਤੇ ਸਵਾਰ ਮੁਲਜ਼ਮ ਰਛਪਾਲ ਸਿੰਘ ਉਰਫ ਪਾਲਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 60 ਗ੍ਰਾਮ ਹੈਰੋਇਨ, 30 ਨਸ਼ੇ ਵਾਲੀਆਂ ਸ਼ੀਸ਼ੀਆਂ, 30 ਪੱਤੇ ਨਸ਼ੇ ਵਾਲੀਆਂ ਗੋਲੀਆਂ ਦੇ ਬਰਾਮਦ ਕੀਤੇ।

ਡੀ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮ ਖਿਲਾਫ ਥਾਣਾ ਕੋਤਵਾਲੀ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਪੁੱਛਗਿੱਛ 'ਚ ਦੱਸਿਆ ਕਿ ਉਹ ਦਿੱਲੀ ਦੇ ਇਕ ਨਾਇਜੀਰੀਅਨ ਤੋਂ ਉਕਤ ਹੈਰੋਇਨ ਇਕ ਹਜ਼ਾਰ ਰੁਪਏ ਪ੍ਰਤੀ ਗ੍ਰਾਮ ਦੇ ਹਿਸਾਬ ਨਾਲ ਲਿਆ ਕੇ 2000 ਤੋਂ 2500 ਰੁਪਏ ਤੱਕ ਅੱਗੇ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਅਦਾਲਤ 'ਚ ਪੇਸ਼ ਕਰ ਕੇ ਮੁਲਜ਼ਮ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।

cherry

This news is Content Editor cherry