ਕੇਂਦਰੀ ਜੇਲ੍ਹ ਬਠਿੰਡਾ ਵਿਚ ਝੜਪ, 8 ਨਾਮਜ਼ਦ

06/25/2022 3:36:19 PM

ਬਠਿੰਡਾ (ਸੁਖਵਿੰਦਰ) : ਕੇਂਦਰੀ ਜੇਲ੍ਹ ਬਠਿੰਡਾ ਵਿਚ ਹਵਾਲਾਤੀਆਂ ਦੀ ਕੁੱਟਮਾਰ ਦੇ ਮਾਮਲੇ ਵਿਚ ਪੁਲਸ ਨੇ 7 ਹਵਾਲਾਤੀਆਂ ਅਤੇ ਇਕ ਕੈਦੀ ਵਿਰੁੱਧ ਜੇਲ੍ਹ ਐਕਟ ਦੀ ਉਲੰਘਣਾ ਤਹਿਤ ਮਾਮਲਾ ਦਰਜ ਕੀਤਾ ਹੈ। ਸਹਾਇਕ ਜੇਲ੍ਹ ਸੁਪਰਡੈਂਟ ਗੌਰਵਦੀਪ ਸਿੰਘ ਨੇ ਥਾਣਾ ਕੈਂਟ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ 16 ਜੂਨ ਨੂੰ ਹਰਦੀਪ ਸਿੰਘ, ਭੁਪਿੰਦਰ ਸਿੰਘ, ਹਰਬੰਤ ਸਿੰਘ, ਜਸਪ੍ਰੀਤ ਸਿੰਘ, ਹਰਪਾਲ ਪ੍ਰਕਾਸ਼ ਸਿੰਘ ਅਤੇ ਕੈਦੀ ਮਨੀਪਾਲ ਪ੍ਰਕਾਸ਼ ਸਿੰਘ ਜੋ ਕਿ ਜੇਲ੍ਹ ਵਿਚ ਬੰਦ ਸਨ। 16 ਜੂਨ ਨੂੰ ਜੇਲ੍ਹ ਵਿਚ ਬੰਦ ਹੋਰ ਤਾਲੇ ਬਣਾਉਣ ਵਾਲੇ ਮੇਵਾ ਸਿੰਘ, ਗੁਰਮੁਖ ਸਿੰਘ, ਗੁਰਦੀਪ ਸਿੰਘ ਅਤੇ ਸਿਕੰਦਰ ਸਿੰਘ ਦੀ ਵੀ ਕੁੱਟਮਾਰ ਕੀਤੀ।

ਉਸ ਨੇ ਦੱਸਿਆ ਕਿ ਜਦੋਂ ਜੇਲ੍ਹ ਵਾਰਡਨ ਨੇ ਉਪਰੋਕਤ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਵਾਰਡਨ ’ਤੇ ਵੀ ਹੱਥ ਚੁੱਕ ਕੇ ਉਸ ਦੀ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਸਾਰੇ ਦੋਸ਼ੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


Gurminder Singh

Content Editor

Related News