ਹਵਾਲਾਤੀ ਤੋਂ ਮੋਬਾਇਲ ਬਰਾਮਦ, ਮਾਮਲਾ ਦਰਜ

02/14/2020 3:03:08 PM

ਬਠਿੰਡਾ (ਸੁਖਵਿੰਦਰ) : ਜੇਲ ਪ੍ਰਸ਼ਾਸਨ ਨੇ ਕੇਂਦਰੀ ਜੇਲ 'ਚ ਬੰਦ ਇਕ ਹਵਾਲਾਤੀ ਪਾਸੋਂ ਮੋਬਾਇਲ ਬਰਾਮਦ ਕਰ ਕੇ ਉਸ ਦੇ ਖਿਲਾਫ਼ ਥਾਣਾ ਕੈਂਟ ਵਿਖੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਜੇਲ ਵਿਚ ਮੋਬਾਇਲ ਦੀ ਵਰਤੋਂ ਨੂੰ ਰੋਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਿਛਲੇ ਇਕ ਹਫ਼ਤੇ ਦੌਰਾਨ ਜੇਲ ਪ੍ਰਸ਼ਾਸਨ ਵੱਲੋਂ ਲਗਭਗ ਅੱਧਾ ਦਰਜਨ ਮੋਬਾਇਲ ਫੋਨ ਬਰਾਮਦ ਕਰ ਕੇ ਕੈਦੀਆਂ ਅਤੇ ਹਵਾਲਾਤੀਆਂ ਖਿਲਾਫ਼ ਮਾਮਲੇ ਦਰਜ ਕੀਤੇ ਹਨ।

ਬੀਤੇ ਦਿਨ ਵੀ ਸੀ. ਆਰ. ਪੀ. ਐੱਫ. ਅਤੇ ਜੇਲ ਪ੍ਰਸ਼ਾਸਨ ਵੱਲੋਂ ਜੇਲ ਡਿਪਟੀ ਸੁਪਰਡੈਂਟ ਰਾਹੁਲ ਰਾਜਾ ਦੀ ਅਗਵਾਈ ਹੇਠ ਬੈਰਕਾਂ ਦੀ ਤਲਾਸ਼ੀ ਲਈ ਗਈ ਸੀ। ਇਸ ਦੌਰਾਨ ਜੇਲ ਪ੍ਰਸ਼ਾਸਨ ਵੱਲੋਂ ਬੈਰਕ ਨੰਬਰ 6 'ਚ ਬੰਦ ਹਵਾਲਾਤੀ ਰਾਜਪਾਲ ਸਿੰਘ ਵਾਸੀ ਮਾਨਸਾ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮ ਪਾਸੋਂ ਇਕ ਮੋਬਾਇਲ ਫੋਨ ਬਰਾਮਦ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਐੱਨ. ਡੀ. ਪੀ. ਐੱਸ. ਦੇ ਦੋਸ਼ 'ਚ ਜੇਲ 'ਚ ਬੰਦ ਹੈ। ਥਾਣਾ ਕੈਂਟ ਪੁਲਸ ਨੇ ਸਹਾਇਕ ਸੁਪਰਡੈਂਟ ਬਿੰਦਰ ਸਿੰਘ ਦੇ ਬਿਆਨਾਂ 'ਤੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


cherry

Content Editor

Related News