ਬਠਿੰਡਾ ''ਚ ਕਿਸਾਨ 18 ਤਰੀਕ ਨੂੰ ਡੀ.ਸੀ. ਦਫਤਰ ਦੇ ਬਾਹਰ ਪਰਾਲੀ ਸੁੱਟ ਕੇ ਕਰਨਗੇ ਰੋਸ ਪ੍ਰਦਰਸ਼ਨ

10/16/2018 1:53:25 PM

ਬਠਿੰਡਾ(ਅਮਿਤ)— ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਅਜੇ ਤੱਕ ਕਿਸਾਨਾਂ ਦੀ ਝੋਨੇ ਦੀ ਪਰਾਲੀ ਦਾ ਪ੍ਰਬੰਧ ਨਹੀਂ ਕੀਤਾ ਗਿਆ, ਜਿਸ ਦੇ ਚਲਦੇ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹੋ ਰਹੇ ਹਨ। ਬਠਿੰਡਾ ਦੇ ਪਿੰਡ ਜੋਗਾਨੰਦ ਦੇ ਕਿਸਾਨਾਂ ਨੇ ਖੇਤ ਵਿਚ ਪਰਾਲੀ ਨੂੰ ਇਕੱਠਾ ਕਰਕੇ ਬੰਨਣਾ ਸ਼ੁਰੂ ਕਰ ਦਿੱਤਾ ਹੈ ਅਤੇ 18 ਤਰੀਕ ਨੂੰ ਉਹ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਸੁੱਟ ਕੇ ਰੋਸ ਪ੍ਰਦਰਸ਼ਨ ਕਰਨਗੇ।

ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਇਹੀ ਮੰਗ ਕੀਤੀ ਹੈ ਕਿ ਸਰਕਾਰ ਕਿਸਾਨਾਂ ਨੂੰ 200 ਪ੍ਰਤੀ ਕੁਇੰਟਲ ਬੋਨਸ ਦੇਵੇ, ਉਦੋਂ ਹੀ ਉਹ ਪਰਾਲੀ ਨੂੰ ਅੱਗ ਲਗਾਉਣੀ ਬੰਦ ਕਰਨਗੇ। 200 ਪ੍ਰਤੀ ਕਵਿੰਟਲ ਨਾਲ ਉਹ ਆਪਣੇ ਪੱਧਰ 'ਤੇ ਝੋਨੇ ਨੂੰ ਇਕੱਠਾ ਕਰਕੇ ਕਿਤੇ ਸਟੋਰ ਕਰਵਾ ਦੇਣਗੇ ਅਤੇ ਸਾੜਨਗੇ ਨਹੀਂ। ਜੇਕਰ ਸਰਕਾਰ 200 ਪ੍ਰਤੀ ਬੋਨਸ ਨਹੀਂ ਦਿੰਦੀ ਤਾਂ ਮਜਬੂਰਨ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣੀ ਪਏਗੀ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਜਾਂ ਕੇਂਦਰ ਸਰਕਾਰ ਦੋਵੇਂ ਮਿਲ ਕੇ ਕਿਸਾਨਾਂ ਦੀ ਮਦਦ ਕਰਨ, ਜਿਸ ਨਾਲ ਉਹ ਪਰਾਲੀ ਨੂੰ ਨਾ ਸਾੜਨ। ਕਿਉਂਕਿ ਪਰਾਲੀ ਨਾਲ ਹੋਣ ਵਾਲੇ ਪ੍ਰਦੂਸ਼ਨ ਨਾਲ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਪਰੇਸ਼ਾਨੀ ਹੁੰਦੀ ਹੈ ਪਰ ਉਨ੍ਹਾਂ ਨੂੰ ਮਜਬੂਰੀ ਵਿਚ ਅੱਗ ਲਗਾਉਣੀ ਪੈਂਦੀ ਹੈ, ਕਿਉਂਕਿ ਕਣਕ ਦੀ ਫਸਲ ਦੀ ਬਿਜਾਈ ਵਿਚ ਦੇਰੀ ਹੋ ਰਹੀ ਹੈ। ਇਸ ਲਈ ਸਾਡੀ ਇਹੀ ਮੰਗ ਹੈ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਦੀ ਮਦਦ ਕਰੇ।


Related News