ਮਨਪ੍ਰੀਤ ਬਾਦਲ ਨੇ ਕੇਕ ਕੱਟ ਕੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮਦਿਨ
Saturday, Sep 28, 2019 - 04:30 PM (IST)

ਬਠਿੰਡਾ (ਅਮਿਤ ਸ਼ਰਮਾ) : 28 ਸਤੰਬਰ ਭਾਵ ਅੱਜ ਦੇਸ਼ਾਂ-ਵਿਦੇਸ਼ਾਂ ਵਿਚ ਸ਼ਹੀਦ ਭਗਤ ਸਿੰਘ ਦਾ 112ਵਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਭਗਤ ਸਿੰਘ ਦਾ ਜਨਮਦਿਨ ਕੇਕ ਕੱਟ ਕੇ ਮਨਾਇਆ ਗਿਆ।
ਇਸ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਲੋਕਾਂ ਨੂੰ ਬਦਲੇ ਦੀ ਭਾਵਨਾ, ਭ੍ਰਿਸ਼ਟਾਚਾਰ ਅਤੇ ਹੰਕਾਰ ਨੂੰ ਤਿਆਗ ਕੇ ਆਪਸੀ ਭਾਈਚਾਰਾ ਵਧਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਸ਼ਹੀਦਾਂ ਨੇ ਅੰਗਰੇਜ਼ਾਂ ਦੇ ਸਾਹਮਣੇ ਹਾਰ ਨਹੀਂ ਮੰਨੀ ਅਤੇ ਹੌਸਲੇ ਬੁਲੰਦ ਰੱਖੇ, ਉਸੇ ਤਰ੍ਹਾਂ ਹਰ ਨਾਗਰਿਕ ਨੂੰ ਆਪਣੇ ਹੌਸਲੇ ਬੁਲੰਦ ਰੱਖਣੇ ਚਾਹੀਦੇ ਹਨ ਅਤੇ ਮੁਸੀਬਤ ਪੈਣ 'ਤੇ ਹਾਰ ਨਾ ਮੰਨਦੇ ਹੋਏ ਆਈ ਹੋਈ ਮੁਸੀਬਤ ਦਾ ਡੱਟ ਕੇ ਸਾਹਮਣਾ ਕਰਨ ਦੀ ਹਿੰਮਤ ਰੱਖਣੀ ਚਾਹੀਦੀ ਹੈ।