ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 3 ਗ੍ਰਿਫਤਾਰ

02/17/2020 12:12:40 PM

ਬਠਿੰਡਾ (ਵਰਮਾ) : ਥਾਣਾ ਕੋਤਵਾਲੀ ਪੁਲਸ ਨੇ ਰੇਲਵੇ ਸਟੇਸ਼ਨ ਨਜ਼ਦੀਕ ਇਕ ਹੋਟਲ 'ਚ ਚਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕਰਦੇ ਹੋਏ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ 3 ਹੋਰ ਮੁਲਜ਼ਮ ਅਜੇ ਪੁਲਸ ਦੀ ਪਹੁੰਚ ਤੋਂ ਦੂਰ ਹਨ। ਉਕਤ ਹੋਟਲ 'ਚ ਫੜੀ ਗਈ ਇਕ ਨਾਬਾਲਗ ਲੜਕੀ ਨੂੰ ਪੁਲਸ ਨੇ ਉਸਦੇ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ। ਹੋਰ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਸੰਜੀਵ ਸਿੰਗਲਾ ਦੀ ਦੇਖ-ਰੇਖ 'ਚ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਰੇਲਵੇ ਸਟੇਸ਼ਨ ਨਜ਼ਦੀਕ ਸਥਿਤ ਇਕ ਹੋਟਲ 'ਚ ਛਾਪੇਮਾਰੀ ਕੀਤੀ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਹੋਟਲ 'ਚ ਦੇਹ ਵਪਾਰ ਦਾ ਧੰਦਾ ਚਲ ਰਿਹਾ ਹੈ। ਇਸ 'ਤੇ ਪੁਲਸ ਨੇ ਛਾਪੇਮਾਰੀ ਕਰ ਕੇ ਮੌਕੇ 'ਤੇ ਹੀ ਮੁਲਜ਼ਮਾਂ ਬਲਦੇਵ ਸਿੰਘ, ਅਮਨਦੀਪ ਕੌਰ ਅਤੇ ਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਉਕਤ ਮਾਮਲੇ 'ਚ ਉਕਤ ਮੁਲਜ਼ਮਾਂ ਤੋਂ ਇਲਾਵਾ ਹੋਟਲ ਦੇ ਮਾਲਕ ਸੁਖਦੇਵ ਰਾਜ ਬਾਂਸਲ ਅਤੇ ਮੈਨੇਜਰ ਚੰਦਰਪਾਲ ਗੜਵਾਲੀ ਅਤੇ ਇਕ ਹੋਰ ਮੁਲਜ਼ਮ ਸੋਹਨ ਲਾਲ ਸਿੰਗਲਾ ਖਿਲਾਫ ਕੇਸ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਕਤ ਛਾਪੇਮਾਰੀ ਦੌਰਾਨ ਪੁਲਸ ਨੂੰ ਇਕ ਨਾਬਾਲਗ ਲੜਕੀ ਵੀ ਬਰਾਮਦ ਹੋਈ ਸੀ, ਜਿਸ ਨੂੰ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੋਰ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।


cherry

Content Editor

Related News